Friday, July 10, 2020
FOLLOW US ON

News

ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਅਵਾਰਡ

August 23, 2019 03:23 PM

ਮਾਨਸਾ ਨੂੰ ਪੋਸ਼ਣ ਅਭਿਆਨ ਵਿਚ ਉੱਤਮ ਭੂਮਿਕਾ ਨਿਭਾਉਣ ਤੇ ਮਿਲਿਆ ਅਵਾਰਡ
-ਡੀ.ਸੀ.ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਮੰਤਰੀ ਸਿਮਰਤੀ ਇਰਾਨੀ ਕੋਲੋਂ ਪ੍ਰਾਪਤ ਕੀਤਾ ਐਵਾਰਡ
-ਕੇਂਦਰੀ ਮੰਤਰੀ ਸਿਮਰਤੀ ਇਰਾਨੀ ਨੇ ਦਿੱਤੀ ਵਧਾਈ
-ਪਿਛਲੇ ਸਾਲ ਵੀ ਪੋਸ਼ਣ ਅਭਿਆਨ ਤਹਿਤ ਰਿਆਤ ਨੂੰ ਮਿਲਿਆ ਸੀ ਕੌਮੀ ਅਵਾਰਡ
ਮਾਨਸਾ, 23( ਬਿਕਰਮ ਸਿੰਘ ਵਿੱਕੀ   ):ਮਾਨਸਾ ਜਿਲ੍ਹੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਅੱਜ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।
ਅੱਜ ਨਵੀਂ ਦਿੱਲੀ ਵਿਖੇ ਹੋਏ ਸਮਾਰੋਹ ਦੌਰਾਨ ਮਾਨਸਾ ਜ਼ਿਲ੍ਹੇ ਨੂੰ ਪੋਸ਼ਣ ਅਭਿਆਨ ਤਹਿਤ ਵਧੀਆ ਗਤੀਵਿਧੀਆਂ ਕਰਵਾਉਣ ਤਹਿਤ ਉੱਤਮ ਜ਼ਿਲ੍ਹੇ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਭਲਾਈ ਮੰਤਰੀ ਸ੍ਰੀਮਤੀ ਸਿਮਰਤੀ ਇਰਾਨੀ ਨੇ ਉਚੇਚੇ ਤੌਰ ਤੇ ਡਿਪਟੀ ਕਮਿਸ਼ਨਰ ਨੂੰ ਵਧਾਈ ਦਿੰਦਿਆਂ ਦਿੱਤਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ਤੇ ਪੋਸ਼ਣ ਅਭਿਆਨ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦੇ ਸਿੱਟੇ ਵਜ਼ੋ ਇਹ ਅਵਾਰਡ ਦਿੱਤਾ ਜਾ ਰਿਹਾ ਹੈ।
      ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਅਤੇ ਸਵਸਥ ਭਾਰਤ ਪ੍ਰੇਰਕ ਸ੍ਰੀ ਆਦਿੱਤਯ ਮਦਾਨ ਨੇ ਸਮਾਗਮ ਦੌਰਾਨ ਇਹ ਅਵਾਰਡ ਪ੍ਰਾਪਤ ਕੀਤਾ। ਪਿਛਲੇ ਸਾਲ ਵੀ ਪੋਸ਼ਣ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੂੰ ਕੌਮੀ ਅਵਾਰਡ ਨਾਲ ਨਿਵਾਜਿਆ ਗਿਆ ਸੀ।
        ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਕੁਪੋਸ਼ਣ ਦਾ ਖਾਤਮਾ ਕਰਨਾ ਹੈ। ਉਨਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀਮਤੀ ਸਿਮਰਤੀ ਈਰਾਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੋਸ਼ਣ ਅਭਿਆਨ ਦਾ ਮੁੱਖ ਮਨਰੋਥ ਛੇ ਸਾਲ ਤੱਕ ਦੇ ਬੱਚਿਆਂ ਵਿੱਚ ਸਰੀਰਿਕ ਵਿਕਾਸ ਦੀ ਕਮੀ, ਜਨਮ ਸਮੇਂ ਬੱਚਿਆ ਦਾ ਘੱਟ ਵਜ਼ਨ, ਬੌਨੇਪਣ ਦੀ ਸਮੱਸਿਆ, ਪੋਸ਼ਕ ਅਹਾਰ ਦੀ ਕਮੀ ਅਤੇ ਅਨੀਮਿਆ ਨੂੰ ਦੂਰ ਕਰਨਾ ਹੈ। ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਨੂੰ ਮੁੱਖ ਤੌਰ 'ਤੇ ਸ਼ਾਮਲ ਕੀਤਾ ਗਿਆ।
     ਉਨਾਂ ਦੱਸਿਆ ਕਿ ਵਿਭਾਗ ਵੱਲੋਂ ਪੋਸ਼ਣ ਅਭਿਆਨ ਨੂੰ ਲੋਕ ਲਹਿਰ ਬਣਾਉਂਦਿਆਂ ਜ਼ਿਲਿਆਂ ਵਿੱਚ ਜਾਗਰੂਕਤਾ ਮੁਹਿੰਮ ਵਿੱਢੀ ਗਈ। ਇਸ ਦੌਰਾਨ ਹੇਠਲੇ ਪੱਧਰ 'ਤੇ ਪੋਸ਼ਣ ਰੈਲੀਆਂ, ਗੋਦ ਭਰਾਈ, ਨਵ ਵਿਆਹੁਤਾ ਜੋੜਿਆਂ ਨੂੰ ਭਰੂਣ ਹੱਤਿਆ ਨਾ ਕਰਨ ਬਾਰੇ ਜਾਗਰੂਕ ਕਰਨਾ , ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਅਤੇ ਕੁਪੋਸ਼ਣ ਨਾਲ ਹੋਣ ਵਾਲੀਆਂ ਵੱਖ-ਵੱਖ ਤਰਾਂ ਦੀ ਬਿਮਾਰੀਆਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਘੱਟ ਖੂਨ ਵਾਲੇ ਬੱਚਿਆਂ ਦੀ ਤਿੰਨ ਤਿੰਨ ਮਹੀਨਿਆਂ ਬਾਅਦ ਸਪੈਸ਼ਲ ਮੋਨੀਟਰਿੰਗ ਕੀਤੀ ਗਈ। ਵਿਭਾਗ ਦਾ ਮੁੱਖ ਨਾਅਰਾ 'ਪੌਸ਼ਟਿਕ ਖਾਓ, ਤੰਦਰੁਸਤ ਰਹੋ' ਰਿਹਾ। ਉਨਾਂ ਕਿਹਾ ਕਿ ਸੂਬੇ ਵਿੱਚ ਕੁਪੋਸ਼ਣ ਮੁਕਤ ਸਿਰਜਣਾ ਲਈ ਜਿੱਥੇ ਚੰਗੀ ਖੁਰਾਕ ਖਾਣੀ ਜ਼ਰੂਰੀ ਹੈ ਉਥੇ ਸਿਹਤਮੰਦ ਆਦਤਾਂ ਵੀ ਪਾਉਣੀਆਂ ਜ਼ਰੂਰੀ ਹਨ। ਇਸ ਅਭਿਆਨ ਦੀ ਸਫਲਤਾ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ, ਏ.ਐਨ.ਐਮ. ਅਤੇ ਡੇ.ਐਨ.ਆਰ.ਐਲ.ਐਮ. (ਪੇਵਿਕਾਸ) ਨੇ ਬਹੁਤ ਮਿਹਨਤ ਕੀਤੀ।  ਇਸ ਤਰਾਂ ਦੇ ਅਵਾਰਡ ਦਾ ਸਿਹਰਾ ਇਨ੍ਹਾਂ ਸਾਰਿਆਂ ਨੂੰ ਜਾਂਦਾ ਹੈ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-