Monday, November 18, 2019
FOLLOW US ON

News

ਫਸਲਾਂ ਦੀ ਖਰੀਦ ਆੜ੍ਹਤੀਆਂ ਦੀ ਬਜਾਏ ਪੰਚਾਇਤਾਂ ਰਾਹੀਂ ਕੀਤੀ ਜਾਵੇ - ਪੰਜਾਬ ਕਿਸਾਨ ਯੂਨੀਅਨ

October 06, 2019 08:56 PM

ਫਸਲਾਂ ਦੀ ਖਰੀਦ ਆੜ੍ਹਤੀਆਂ ਦੀ ਬਜਾਏ ਪੰਚਾਇਤਾਂ ਰਾਹੀਂ ਕੀਤੀ ਜਾਵੇ - ਪੰਜਾਬ ਕਿਸਾਨ ਯੂਨੀਅਨ

ਮਾਨਸਾ 6 ਅਕਤੂਬਰ (ਤਰਸੇਮ ਸਿੰਘ ਫਰੰਡ ) ਅੱਜ ਇੱਥੋਂ ਪ੍ਰੈਸ ਦੇ ਨਾਮ ਜਾਰੀ ਸੰਦੇਸ਼ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਆੜ੍ਹਤੀਆਂ ਦੀ ਬਜਾਏ ਪੰਚਾਇਤਾਂ ਰਾਹੀਂ ਕੀਤੀ ਜਾਣੀ ਚਾਹੀਦੀ ਹੈ ਅਤੇ ਆੜ੍ਹਤੀ ਸਿਸਟਮ ਨੂੰ ਕਿਸਾਨਾਂ ਦੀਆਂ ਫਸਲਾਂ ਦੇ ਖਰੀਦ ਪ੍ਰਬੰਧ ਤੋਂ ਬਾਹਰ ਕਰ ਦੇਣਾ ਚਾਹੀਦਾ  ਹੈ। ਉਨ੍ਹਾਂ ਮੰਗ ਕੀਤੀ ਕਿ  ਆੜ੍ਹਤੀਆਂ ਨੂੰ ਦਿੱਤਾ ਜਾਣ ਵਾਲਾ ਕਮਿਸ਼ਨ ਪੰਚਾਇਤਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ ਅਤੇ ਕਮਿਸ਼ਨ ਦੀ ਇਹ ਰਕਮ ਪੇਂਡੂ ਬੱਚਿਆਂ ਦੀ ਮੁਫਤ ਪੜ੍ਹਾਈ ਉੱਤੇ ਖਰਚ ਕੀਤੀ ਜਾਣੀ ਚਾਹੀਦੀ ਹੈ। ਆਪਣੇ ਬਿਆਨ ਵਿੱਚ ਉਨ੍ਹਾਂ ਅੱਗੇ ਮੰਗ ਕੀਤੀ ਕਿ ਪੰਜਾਬ ਵਿੱਚ ਆੜ੍ਹਤੀਆਂ ਨੇ ਤਰ੍ਹਾਂ ਤਰ੍ਹਾਂ ਦੇ ਗੈਰਕਾਨੂੰਨੀ ਹੱਥਕੰਡੇ ਅਪਣਾ ਕੇ ਕਿਸਾਨਾਂ ਨੂੰ ਕਰਜ਼ਾਈ ਕਰ ਰੱਖਿਆ ਹੈ ਅਤੇ ਬਹੁਤ ਸਾਰੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਲਈਆਂ ਹਨ ਅਤੇ ਅਜਿਹੀ ਹਾਲਤ ਵਿੱਚ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਅੱਗੇ ਕਿਹਾ ਕਿ ਆੜ੍ਹਤੀ ਕਿਸਾਨਾਂ ਕੋਲੋਂ ਖਾਲੀ ਪ੍ਰਨੋਟਾਂ, ਖਾਲੀ ਅਸ਼ਟਾਮਾਂ, ਖਾਲੀ ਚੈÎੱਕਾਂ ’ਤੇ ਦਸਖਤ ਕਰਵਾ ਕੇ ਅਤੇ ਜਾਅਲੀ ਇਕਰਾਰਨਾਮੇ ਤਿਆਰ ਕਰਕੇ ਕਿਸਾਨਾਂ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੇ ਹਨ ਅਤੇ ਜ਼ਮੀਨਾਂ ਹੜੱਪ ਕਰ ਜਾਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਵੱਖ ਵੱਖ ਅਦਾਲਤਾਂ ਵਿੱਚ ਆੜ੍ਹਤੀਆਂ ਵੱਲੋਂ ਕਿਸਾਨਾਂ ਖਿਲਾਫ ਕੀਤੇ ਅਜਿਹੇ ਹਜ਼ਾਰਾਂ ਹੀ ਕੇਸ ਚੱਲ ਰਹੇ ਹਨ। ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆੜ੍ਹਤੀ ਵਰਗ ਉੱਤੇ ਕਿਸਾਨਾਂ ਦੀ ਨਿਰਭਰਤਾ ਖਤਮ ਕਰਨ ਵਾਸਤੇ 10 ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਸਰਕਾਰੀ ਬੈਂਕਾਂ ਰਾਹੀਂ ਬਿਨਾਂ ਵਿਆਜ਼ ਕਰਜ਼ੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਸਵਾਲ ਉÎੱਤੇ ਇੱਕਮੁੱਠ ਹੋਕੇ ਸਾਂਝਾ ਸੰਘਰਸ਼ ਕਰਨ ਦਾ ਸੱਦਾ ਦਿੱਤਾ। 

Have something to say? Post your comment

More News News

ਜਰਖੜ ਹਾਕੀ ਅਕੈਡਮੀ , ਸਿਗਨਲ ਨੂੰ 2-1ਨਾਲ ਹਰਾ ਕੇ ਬਣੀ ਚੈਂਪੀਅਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀਆਂ ਫੋਟੋਆਂ । ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਡੈਨਹਾਗ ਹਾਲੈਂਡ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਇਆ ਗਾਇਕਾਂ ਹਰਮੀਤ ਜੱਸੀ ਲੈ ਕੇ ਹਾਜ਼ਰ "ਕੋਲੈਬੋਰੇਸ਼ਨ ਬੋਲੀਆਂ 2020" /ਖੁਸ਼ਵਿੰਦਰ ਕੌਰ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਅਤੇ ਵਾਤਾਵਰਨ ਸੰਭਾਲ ਸਬੰਧੀ ਪਿੰਡ ਦੇ ਲੋਕਾ ਨਾਲ ਕੀਤੀ ਮੀਟਿੰਗ ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ਫਾਊਂਡਰ ਪ੍ਰਧਾਨ ਗਿਆਨ ਸਿੰਘ ਸੰਧੂ ਸਨਮਾਨਤ ਗਾਇਕਾ ਮਿਸ ਸਿੰਮੀ ਦਾ ਖੂਬਸੂਰਤ ਗੀਤ "ਝਾਂਜਰ" ਰਿਲੀਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਸਰਬੱਤ ਦਾ ਭਲਾ ਟਰੱਸਟ ਨੇ ਕਰਵਾਇਆ ਸੈਮੀਨਾਰ ਆਸਰਾ ਲੋਕ ਸੇਵਾ ਕਲੱਬ ਵੱਲੋ ਪੰਜ ਲੋੜਵੰਦਾਂ ਨੂੰ ਟਰਾਈ ਸਾਇਕਲ ਅਤੇ 15 ਹੁਨਰ ਮੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ ਕੁੜੀਆਂ ਨੂੰ ਖੇਡਾਂ ਵਿਚ ਅੱਗੇ ਲਿਆਉਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ: ਵਧੀਕ ਮੁੱਖ ਸਕੱਤਰ ਖੇਡਾਂ
-
-
-