Friday, July 10, 2020
FOLLOW US ON

News

ਪੰਜਾਬੀ ਸਾਹਿਤ ਸਭਾ ਵੱਲੋਂ ਗੀਤਕਾਰ ਜਨਕ ਸੰਗਤ ਨਾਲ ਸਾਹਿਤਕ ਮਿਲਣੀ

October 07, 2019 09:55 PM

ਪੰਜਾਬੀ ਸਾਹਿਤ ਸਭਾ ਵੱਲੋਂ ਗੀਤਕਾਰ ਜਨਕ ਸੰਗਤ ਨਾਲ ਸਾਹਿਤਕ ਮਿਲਣੀ
'ਜਸਟ ਪੰਜਾਬੀ' ਦੇ ਸੰਪਾਦਕ ਗੁਰਬਾਜ ਗਿੱਲ ਤੇ ਲੇਖਕ ਰਵੀ ਆਲਮ ਸ਼ਾਹ ਨੂੰ ਵੀ ਕੀਤਾ ਸਨਮਾਨਿਤ
ਬਠਿੰਡਾ 7 ਅਕਤੂਬਰ (ਗੁਰਬਾਜ ਗਿੱਲ) -ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਨਾਮਵਰ ਲੇਖਕ ਤੇ ਗੀਤਕਾਰ ਜਨਕ ਸੰਗਤ (ਬਠਿੰਡਾ) ਨਾਲ ਸਾਹਿਤਕ ਮਿਲਣੀ ਕੀਤੀ ਗਈ, ਜਿਸ ਵਿੱਚ ਇਲਾਕੇ ਭਰ ਤੋਂ ਸਾਹਿਤਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਰਵਾਏ ਗਏ ਕਵੀ ਦਰਬਾਰ ਵਿੱਚ ਸਾਹਿਤ ਸਭਾ ਦੇ ਪ੍ਰਧਾਨ ਹਰਦੇਵ ਇੰਸਾਂ ਹਮਦਰਦ, ਗੀਤਕਾਰ ਗੁਰਾਂਦਿੱਤਾ ਸਿੰਘ ਸੰਧੂ, ਸਰਦੂਲ ਸਿੰਘ ਬਰਾੜ, ਬਲਵਿੰਦਰ ਦੋਦਾ, ਬਲਦੇਵ ਇਕਵੰਨ, ਬਰਾੜ ਕੋਟੇਵਾਲਾ, ਪ੍ਰੋ: ਦਾਤਾਰ ਸਿੰਘ, ਰਵੀ ਆਲਮ ਸ਼ਾਹ, ਗੁਰਲਾਲ ਸਿੰਘ ਬਰਾੜ, ਜਗਤਾਰ ਵਿਰਕ, ਰਾਜਿੰਦਰ ਸਿੰਘ, ਅਮਰਬੀਰ ਸਿੰਘ, ਬਲਦੇਵ ਸਿੰਘ ਸੋਥਾ, ਪੰਮਾ ਖੋਖਰ, ਗੁਰਜੰਟ ਦਲੇਰ, ਅਵਤਾਰ ਮੁਕਤਸਰੀ, ਗੁਰਬਾਜ ਗਿੱਲ, ਸੰਜੀਵ ਕੁਮਾਰ ਸੁੱਖੀ, ਕੁਲਵੰਤ ਸਰੋਤਾ, ਗੁਰਦੇਵ ਸਿੰਘ ਘਾਰੂ, ਚੂਹੜ ਸਿੰਘ ਖੋਖਰ, ਦੀਪਕ ਤੇਜਾ, ਰਾਜਵਿੰਦਰ ਰਾਜਾ, ਜੱਗਾ ਸਿੰਘ ਰੱਤੇਵਾਲਾ ਆਦਿ ਕਵੀਆਂ ਨੇ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਇਸ ਉਪਰੰਤ ਮਹਿਮਾਨ ਲੇਖਕ ਜਨਕ ਸੰਗਤ ਨੇ ਸਾਹਿਤਕਾਰਾਂ ਦੇ ਰੂਬਰੂ ਹੁੰਦਿਆਂ ਆਪਣੇ ਸਾਹਿਤਕ ਸਫਰ ਬਾਰੇ ਵਿਚਾਰ ਸਾਂਝੇ ਕੀਤੇ। 'ਜਸਟ ਪੰਜਾਬੀ' ਮੈਗਜ਼ੀਨ ਦੇ ਸੰਪਾਦਕ ਗੁਰਬਾਜ ਗਿੱਲ ਅਤੇ ਲੇਖਕ ਰਵੀ ਆਲਮ ਸ਼ਾਹ ਨੂੰ ਸਨਮਾਨਿਤ ਕਰਨ ਉਪਰੰਤ ਪੰਜਾਬੀ ਸਾਹਿਤ ਸਭਾ ਵੱਲੋਂ ਗੀਤਕਾਰ ਜਨਕ ਸੰਗਤ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਕੁਲਵੰਤ ਸਰੋਤਾ ਅਤੇ ਸਰਦੂਲ ਬਰਾੜ ਨੇ ਬਾਖੂਬੀ ਨਿਭਾਇਆ।

Have something to say? Post your comment

More News News

ਮਨਜੀਤ ਜੀਕੇ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਬੇਅਦਬੀ ਮਾਮਲਿਆਂ ਵਿੱਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਵਾਉਣ ਦੀ ਅਪੀਲ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਅੱਗਨਭੇਟ, ਚੋਰੀ ਅਤੇ ਗੁੰਮ ਹੋਏ ਸਰੂਪਾਂ ਲਈ ਬਾਦਲ ਦਲ ਜਿੰਮੇਵਾਰ: ਹਰਵਿੰਦਰ ਸਿੰਘ ਸਰਨਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਜੰਮੂਆਣਾ ਵਿਖੇ ਸਿਲਾਈ ਕਢਾਈ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਭੰਗੂ ਫਲੇੜੇ ਵਾਲਾ ਦੀ ਧਰਮ ਪਤਨੀ ਕੁਲਦੀਪ ਕੌਰ ਦੀ ਹੋਈ ਬੇਵਕਤੀ ਮੌਤ ਨਾਲ ਲੱਗਾ ਭੰਗੂ ਪਰਿਵਾਰ ਨੂੰ ਵੱਡਾ ਸਦਮਾ, ਮੰਚ ਵੱਲੋਂ ਦੁੱਖ ਦਾ ਪ੍ਰਗਟਾਵਾ - ਮਾਸਟਰ ਕਰਮ ਮਹਿਬੂਬ/ਅਮਰ ਸਿੰਘ ਅਮਰ सरेंडर के मकसद से विकास दुबे आया उज्जैन! महाकाल मंदिर में वीआईपी दर्शन की पर्ची कटवाई और उस पर सही नाम लिखवाया ਫਾਰਮਾਸਿਸਟਾਂ ਅਤੇ ਦਰਜਾ-4 ਮੁਲਾਜਮਾਂ ਦਾ ਧਰਨਾ 21ਵੇਂ ਦਿਨ ਵਿੱਚ ਸ਼ਾਮਲ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਪਿੰਡ ਬਾਦਲ ਪਹੁੰਚੇ ਜਗਦੀਪ ਸਿੰਘ ਨਕੱਈ,ਪ੍ਰੇਮ ਅਰੋੜਾ ਤੇ ਉਹਨਾਂ ਦੀ ਸਮੁੱਚੀ ਟੀਮ, ਅਮਰੀਕੀ ਰਾਸ਼ਟਰਪਤੀ ਟਰੰਪ ਡੈਮੋਕ੍ਰੇਟਿਕਾਂ ਦੇ ਇਤਰਾਜ਼ਾਂ ਦੇ ਬਾਵਜੂਦ ਵੀ ਵ੍ਹਾਈਟ ਹਾਊਸ ਵਿਖੇਂ ਟਰੰਪ ਦੇ ਐਡਮਿਨਿਸਟ੍ਰੇਟਰ ਨੇ ਕੋਵਿਡ-19 ਦੇ ਜਨਤਕ ਸਿਹਤ ਦੇ ਜੋਖਮ ਦਾ ਹਵਾਲਾ ਦੇ ਕੇ ਅਮਰੀਕਾ ਤੋਂ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਦੀ ਯੋਜਨਾ ਬਣਾਈ ਜਿਸਦੇ ਉਂਗਲਾਂ ਦੇ ਪੋਟਿਆਂ ਚੋਂ ਆਪ ਮੁਹਾਰੇ ਦਿਲ ਟੁੰਬਵਾਂ ਸੰਗੀਤ ਨਿਕਲਦਾ ਹੈ -ਸੰਗੀਤਕਾਰ ਕਿੱਲ ਬੰਦਾ
-
-
-