Sunday, February 23, 2020
FOLLOW US ON

News

ਦੇਸ਼ ਨੂੰ ਆਰਥਿਕ ਤਬਾਹੀ ਵੱਲ ਲੈ ਕੇ ਜਾਣ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਜਿੰਮੇਵਾਰ:— ਚੋਹਾਨ/ਸਮਾਉ

October 13, 2019 09:18 PM

ਦੇਸ਼ ਨੂੰ ਆਰਥਿਕ ਤਬਾਹੀ ਵੱਲ ਲੈ ਕੇ ਜਾਣ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਜਿੰਮੇਵਾਰ:— ਚੋਹਾਨ/ਸਮਾਉ

ਮਾਨਸਾ (ਤਰਸੇਮ ਸਿੰਘ ਫਰੰਡ) ਕੇੇਂਦਰ ਦੀ ਮੋਦੀ ਸਰਕਾਰ ਦੀ ਦੂਸਰੀ ਵਾਰ ਸੱਤਾ ਵਾਪਸੀ ਨੇ ਦੇਸ਼ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤੌਰ ਤੇ ਕਮਜੋਰ ਕਰ ਕੇ ਰੱਖ ਦਿੱਤਾ ਹੈ। ਜਿਸ ਕਾਰਨ ਦੇਸ਼ ਮਾੜੀ ਆਰਥਿਕਤਾ ਦੇ ਕਾਰਨ ਤਬਾਹੀ ਦੇ ਕੰਢੇ ਵੱਲ ਵੱਧ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀ.ਪੀ.ਆਈ. ਦੇ ਜਿ਼ਲ੍ਹਾ ਸਕੱਤਰ ਕ੍ਰਿਸ਼ਨ ਚੋਹਾਨ, ਸੀ.ਪੀ.ਆਈ. ਐਮ.ਐਲ. ਲਿਬ੍ਰੇਸ਼ਨ ਦੇ ਸੂਬਾ ਆਗੂ ਭਗਵੰਤ ਸਿੰਘ ਸਮਾਓ ਨੇ ਮੀਟਿੰਗ ਦੋਰਾਨ ਸਾਂਝਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜੰਮੂ—ਕਸ਼ਮੀਰ ਵਿੱਚ 370 ਧਾਰਾ ਅਤੇ 35—ਏ. ਖਤਮ ਕਰਕੇ ਜੰਮੂ—ਕਸ਼ਮੀਰ ਦੇ ਲੋਕਾਂ ਨੂੰ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਕਿਂਊਕਿ ਮੋਦੀ ਸਰਕਾਰ ਲਗਾਤਾਰ ਦੇਸ਼ ਵਿੱਚ ਅਰਾਜਿਕਤਾ ਦਾ ਮਾਹੋਲ ਪੈਦਾ ਕਰ ਰਹੀ ਹੈ। ਜਦੋਂ ਕਿ ਜੰਮੂ—ਕਸ਼ਮੀਰ ਦੇ ਲੋਕਾਂ ਨੂੰ ਹਰ ਤਰ੍ਹਾਂ ਦੇ ਤਸਦੱਦ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੇਂ ਉਹਨਾਂ ਨੇ ਕਿਹਾ ਕਿ ਅੱਜ ਤੱਕ ਦੀ ਦੇਸ਼ ਦੀ ਮਾੜੀ ਆਰਥਿਕਤਾ ਲਈ ਮੋਦੀ ਸਰਕਾਰ ਦੀਆਂ ਮੜੀਆਂ ਨੀਤੀਆਂ ਜਿੰਮੇਵਾਰ ਹਨ। ਜਦੋਂ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦਾ ਸਰਮਾਇਆ ਲੁਟਾਇਆ ਜਾ ਰਿਹਾ ਹੈ ਅਤੇ ਆਮ ਲੋਕਾਂ ਉਪਰ ਆਰਥਿਕ ਬੋਝ ਪਾ ਕੇ ਉਸ ਨੂੰ ਹੋਰ ਕੰਮਜੋਰ ਕੀਤਾ ਜਾ ਰਿਹਾ ਹੈ। ਜਿਸ ਦੇ ਖਿਲਾਫ਼ ਦੇਸ਼ ਦੀਆਂ ਖੱਬੀਆਂ ਪਾਰਟੀਆਂ ਵੱਲੋਂ 10 ਤੋਂ 16 ਅਕਤੂਬਰ ਤੱਕ ਦੇਸ਼ ਵਿਆਪੀ ਸੱਦੇ ਤੇ ਮਾਨਸਾ ਵਿਖੇ 16 ਅਕਤੂਬਰ ਨੂੰ ਗੁਰਦੁਆਰਾ ਚੌਕ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਨੂੰ ਸੀ.ਪੀ.ਆਈ. ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਤੋਂ ਇਲਾਵਾ ਖੱਬੀਆਂ ਪਾਰਟੀਆਂ ਦੇ ਲੀਡਰਸਿ਼ਪ ਸੰਬੋਧਨ ਕਰੇਗੀ। ਇਸ ਸਮੇ਼ ਸੀ.ਪੀ.ਆਈ. ਐਮ.ਐਲ. ਦੇ ਜਿ਼ਲ੍ਹਾ ਸਕੱਤਰ ਗੁਰਮੀਤ ਸਿੰਘ ਨੰਦਗੜ੍ਹ, ਸੀ.ਪੀ.ਆਈ. ਦੇ ਦਲਜੀਤ ਸਿੰਘ ਮਾਨਸ਼ਾਹੀਆ, ਛੱਜੂ ਸਿੰਘ ਸਰਪੰਚ, ਰਤਨ ਭੋਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ

Have something to say? Post your comment

More News News

ਓਵੈਸੀ ਦੇ ਮੰਚ ਤੋਂ ਪਾਕਿਸਤਾਨ ਜਿੰਦਾਬਾਦ ਦੇ ਨਾਹਰੇ ਲਾਉਣ ਵਾਲੀ ਨੂੰ ਮਿਲੀ ਧਮਕੀ ਅਖੰਡ ਕੀਰਤਨੀ ਜੱਥੇ ਵਲੋਂ ਪੰਜਾਬ ਪੁਲਿਸ ਦੇ ਡੀਜੀਪੀ ਦੇ ਬਿਆਨ ਦੀ ਨਿਖੇਧੀ । ਅਸੀਂ ਆਜ਼ਾਦੀ ਪਸੰਦ ਹਾਂ, ਅਤਿਵਾਦੀ ਨਹੀਂ: ਗਾਜਿੰਦਰ ਸਿੰਘ ਦਲ ਖਾਲਸਾ ਸਿਰਸਾ, ਜੀਕੇ ਅਤੇ ਸਰਨਾ ਨੇ ਪੰਜਾਬ ਦੇ ਡੀ ਜੀ ਪੀ ਦਾ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਬਿਆਨ ਦਾ ਕੀਤਾ ਸਖਤ ਵਿਰੋਧ ਮੈਕਸੀਮਮ, ਸਿਕਿਊਰਿਟੀ ਜ਼ੇਲ੍ਹ ਨਾਭਾ ਵਿਚ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਬਦੀ ਕਾਰਨ ਬੰਦੀ ਸਿੰਘਾਂ ਵੱਲੋਂ ਰੋਸ ਪ੍ਰਗਟ। जी डी गोयनका में ब्रेन ड्रेन कार्यक्रम का आयोजन किया गया । ਜਗਜੀਤ ਖਾਈ ਨੂੰ ਨੰਬਰਦਾਰ ਯੂਨੀਅਨ ਦਾ ਸੂਬਾ ਜਰਨਲ ਸਕੱਤਰ ਬਣਨ ਤੇ ਵੱਡੀ ਗਿਣਤੀ ‘ਚ ਆਗੂਆਂ ਨੇ ਦਿੱਤੀਆ ਵਧਾਈਆਂ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਗੋਨਿਆਣਾ ਵਿਖੇ ਸ਼ੁਰੂ ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ The British will receive a blue passport again from March ਡੀਜੀਪੀ ਗੁਪਤਾ ਸਿੱਖ ਮੁਸਲਮਾਨਾ ਵਿੱਚ “ਕਰਤਾਰਪੁਰ ਸ਼ਾਂਤੀ ਦੇ ਲਾਂਘੇ” ਨੂੰ ਰੋਕਣ ਲਈ ਦਹਿਸ਼ਤ ਦਾ ਮਹੌਲ ਬਣਾ ਰਿਹਾ ਹੈ - ਸਿੱਖ ਮੁਸਲਿਮ ਫਰੈਡਸਿੱਪ ਐਸੋਸੀਏਸਨ
-
-
-