Sunday, February 23, 2020
FOLLOW US ON

News

ਚੋਰੀਆਂ ਕਰਨ ਦੇ ਦੋਸ਼ ਹੇਠ ਚੋਰ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ , 4 ਦੀ ਭਾਲ ਜਾਰੀ

October 13, 2019 09:21 PM
ਚੋਰੀਆਂ ਕਰਨ ਦੇ ਦੋਸ਼ ਹੇਠ ਚੋਰ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ , 4 ਦੀ ਭਾਲ ਜਾਰੀ

- ਮੁਲਜ਼ਮਾਂ ਕੋਲੋ ਚੋਰੀ ਦਾ ਸਮਾਨ ਬਰਾਮਦ - ਹੋਰ ਵੀ ਮਿਲਣ ਦੇ ਅਸਾਰ - ਡੀਐੱਸਪੀ ਢੀਂਡਸਾ, ਧੂਰੀ

ਸ਼ੇਰਪੁਰ , 13 ਅਕਤੂਬਰ (ਹਰਜੀਤ ਕਾਤਿਲ )- ਧੂਰੀ ਇਲਾਕੇ ' ਚ ਪਿਛਲੇ ਲੰਮੇਂ ਸਮੇਂ ਤੋਂ ਵੱਖ-ਵੱਖ ਚੋਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਟ੍ਰੇਸ ਕਰਨ ਦਾ ਦਾਅਵਾ ਕਰਦਿਆਂ ਡੀਐੱਸਪੀ ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਐੱਸਐੱਸਪੀ ਡਾ. ਸੰਦੀਪ ਗਰਗ ਅਤੇ ਐੱਸਪੀ ਹਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸਐੱਚਓ ਸਿਟੀ ਦਰਸ਼ਨ ਸਿੰਘ ਵੱਲੋਂ ਚੋਰੀਆਂ ਕਰਨ ਦੇ ਦੋਸ਼ ਹੇਠ ਅਜੈ ਕੁਮਾਰ ਵਾਸੀ ਆਜ਼ਾਦ ਨਗਰ, ਸਾਹਿਲ ਵਾਸੀ ਜਨਤਾ ਨਗਰ, ਮਨਪ੍ਰੀਤ ਕਾਲੂ ਵਾਸੀ ਨੇੜੇ ਮਾਨਵਾਲਾ ਫਾਟਕ ਨੂੰ ਕਾਬੂ ਕਰਕੇ ਪੁੱਛ-ਗਿੱਛ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਵੱਖ-ਵੱਖ ਥਾਂਵਾਂ ’ਤੇ ਚੋਰੀਆਂ ਕਰਨ ਦੀ ਗੱਲ ਕਬੂਲ ਕੀਤੀ ਹੈ। ਇਸ ਮੌਕੇ ਡੀਐੱਸਪੀ ਢੀਂਡਸਾ ਨੇ ਰੋਜ਼ਾਨਾਂ ਪੰਜਾਬ ਟਾਇਮਜ਼ ਨਾਲ ਗੱਲਬਾਤ ਕਰਦੇ ਦੱਸਿਆ ਕਿ ਦੋਸ਼ੀਆਂ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ 12 ਜੋੜੇ ਚਾਂਦੀ ਦੀਆਂ ਝਾਂਜਰਾਂ, 3 ਸੋਨੇ ਦੀਆਂ ਮੁੰਦਰੀਆਂ , 2 ਕੜੇ , 2 ਜੋੜੇ ਸੋਨੇ ਦੇ ਟੋਪਸ, 1 ਚਾਂਦੀ ਦਾ ਕੰਗਣ , 1 ਘੜੀ ਅਤੇ 29 ਹਜ਼ਾਰ ਰੁਪਏ ਬਰਾਮਦ ਕੀਤੇ ਹਨ ਤੇ ਮੁਲਜ਼ਮਾਂ ਪਾਸੋਂ ਚੋਰੀ ਦਾ ਹੋਰ ਸਾਮਾਨ ਬਰਾਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ ਅਤੇ ਇਨ੍ਹਾਂ ਦੇ ਚਾਰ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ।
Have something to say? Post your comment

More News News

ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਰੀਵਲਸਟੋਕ ਵਿਖੇ ਸੜਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਓਵੈਸੀ ਦੇ ਮੰਚ ਤੋਂ ਪਾਕਿਸਤਾਨ ਜਿੰਦਾਬਾਦ ਦੇ ਨਾਹਰੇ ਲਾਉਣ ਵਾਲੀ ਨੂੰ ਮਿਲੀ ਧਮਕੀ ਅਖੰਡ ਕੀਰਤਨੀ ਜੱਥੇ ਵਲੋਂ ਪੰਜਾਬ ਪੁਲਿਸ ਦੇ ਡੀਜੀਪੀ ਦੇ ਬਿਆਨ ਦੀ ਨਿਖੇਧੀ । ਅਸੀਂ ਆਜ਼ਾਦੀ ਪਸੰਦ ਹਾਂ, ਅਤਿਵਾਦੀ ਨਹੀਂ: ਗਾਜਿੰਦਰ ਸਿੰਘ ਦਲ ਖਾਲਸਾ ਸਿਰਸਾ, ਜੀਕੇ ਅਤੇ ਸਰਨਾ ਨੇ ਪੰਜਾਬ ਦੇ ਡੀ ਜੀ ਪੀ ਦਾ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਬਿਆਨ ਦਾ ਕੀਤਾ ਸਖਤ ਵਿਰੋਧ ਮੈਕਸੀਮਮ, ਸਿਕਿਊਰਿਟੀ ਜ਼ੇਲ੍ਹ ਨਾਭਾ ਵਿਚ ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਾ ਸਾਹਿਬ ਦੀ ਬੇਅਬਦੀ ਕਾਰਨ ਬੰਦੀ ਸਿੰਘਾਂ ਵੱਲੋਂ ਰੋਸ ਪ੍ਰਗਟ। जी डी गोयनका में ब्रेन ड्रेन कार्यक्रम का आयोजन किया गया । ਜਗਜੀਤ ਖਾਈ ਨੂੰ ਨੰਬਰਦਾਰ ਯੂਨੀਅਨ ਦਾ ਸੂਬਾ ਜਰਨਲ ਸਕੱਤਰ ਬਣਨ ਤੇ ਵੱਡੀ ਗਿਣਤੀ ‘ਚ ਆਗੂਆਂ ਨੇ ਦਿੱਤੀਆ ਵਧਾਈਆਂ ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਗੋਨਿਆਣਾ ਵਿਖੇ ਸ਼ੁਰੂ ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ The British will receive a blue passport again from March
-
-
-