News

ਪਰਕਸ ਵੱਲੋਂ 'ਗੁਰੂ ਨਾਨਕ ਬਾਣੀ, ਸਰੋਕਾਰ ਅਤੇ ਪੈਗ਼ਾਮ' ਪੁਸਤਕ ਰਲੀਜ਼

November 10, 2019 02:52 AM
ਫੋਟੋ : ਯਸ਼ਪਾਲ ਝਬਾਲ, ਡਾ. ਚਰਨਜੀਤ ਸਿੰਘ ਗੁਮਟਾਲਾ, ਡਾ. ਬਿਕਰਮ ਸਿੰਘ ਘੁੰਮਣ, ਡਾ. ਸੁਹਿੰਦਰਬੀਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ 'ਗੁਰੂ ਨਾਨਕ ਬਾਣੀ, ਸਰੋਕਾਰ ਅਤੇ ਪੈਗ਼ਾਮ' ਪੁਸਤਕ ਰਲੀਜ਼ ਕਰਦੇ ਹੋਇ ।

ਪਰਕਸ ਵੱਲੋਂ 'ਗੁਰੂ ਨਾਨਕ ਬਾਣੀ, ਸਰੋਕਾਰ ਅਤੇ ਪੈਗ਼ਾਮ' ਪੁਸਤਕ ਰਲੀਜ਼

ਅੰਮ੍ਰਿਤਸਰ ੯ ਨਵੰਬਰ,੨੦੧੯ :  ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੁਲ ,ਅੰਮ੍ਰਿਤਸਰ ਵਿਖੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਲਿਮਟਿਡ ਲੁਧਿਆਣਾ-ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਵੇਂ  ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ 'ਗੁਰੂ ਨਾਨਕ ਬਾਣੀ : ਸਰੋਕਾਰ ਅਤੇ ਪੈਗ਼ਾਮ' ਰਲੀਜ਼ ਕੀਤੀ ਗਈ। ਡਾ. ਬਿਕਰਮ ਸਿੰਘ ਘੁੰਮਣ ਅਤੇ ਡਾ. ਚਰਨਜੀਤ ਸਿੰਘ ਗੁਮਟਾਲਾ ਦੁਆਰਾ ਸੰਪਾਦਿਤ ਇਸ ਪੁਸਤਕ ਵਿੱਚ ਡੇਢ ਦਰਜਨ ਤੋਂ ਵੱਧ ਸ੍ਰੀ ਗੁਰੂ ਨਾਨਕ ਜੀ ਦੇ ਜੀਵਨ, ਦਰਸ਼ਨ, ਬਾਣੀਆਂ ਅਤੇ ਯਾਤਰਾਵਾਂ ਨਾਲ ਸੰਬੰਧਿਤ ਚੋਟੀ ਦੇ ਵਿਦਵਾਨਾਂ ਦੇ ਖੋਜ ਭਰਪੂਰ ਲੇਖ ਪ੍ਰਕਾਸ਼ਿਤ ਕੀਤੇ ਗਏ ਹਨ।

       ਸਮਾਗਮ ਦੀ ਪ੍ਰਧਾਨਗੀ ਡਾ. ਬਿਕਰਮ ਸਿੰਘ ਘੁੰਮਣ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਸੁਹਿੰਦਰਬੀਰ ਸਿੰਘ, ਯਸ਼ਪਾਲ ਝਬਾਲ ਅਤੇ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕੀਤੀ।ਇਸ ਮੌਕੇ 'ਤੇ ਹਾਜ਼ਰ ਵਿਦਵਾਨਾਂ ਨੇ ਗੁਰੂ ਜੀ ਦੇ ਜੀਵਨ, ਦਰਸ਼ਨ ਤੇ ਪੁਸਤਕ ਬਾਰੇ ਭਰਪੂਰ ਚਰਚਾ ਕੀਤੀ।ਇਸ ਪੁਸਤਕ ਦੀ ਪ੍ਰਕਾਸ਼ਨਾਂ ਲਈ ਅਵਤਾਰ ਸਿੰਘ   ਸਪਰਿੰਗਫੀਲਡ (ਓਹਾਇਹੋ ਸਟੇਟ) ਯੂ.ਐਸ.ਏ. ਦਾ ਧੰਨਵਾਦ ਕੀਤਾ ਗਿਆ ,ਜਿਨ੍ਹਾਂ ਦੇ ਸਹਿਯੋਗ ਨਾਲ ਇਹ ਪੁਸਤਕ  ਪ੍ਰਕਾਸ਼ਿਤ ਹੋਈ ਹੈ।

ਇਸ ਮੌਕੇ ਅਸਟਰੇਲੀਆ ਨਿਵਾਸੀ ਗਿਆਨੀ ਸੰਤੋਖ ਦੀ ਪੁਸਤਕ 'ਕੁਝ ਏਧਰੋਂ ਕੁਝ ਓਧਰੋਂ' ਜੋ ਕਿ ਆਜ਼ਾਦ ਬੁਕ ਡੀਪੋ, ਹਾਲ ਬਜ਼ਾਰ ਅੰਮ੍ਰਿਤਸਰ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ, ਵੀ ਰਲੀਜ਼ ਕੀਤੀ ਗਈ।  ਮੰਚ ਸੰਚਾਲਨ ਮਰਕਸਪਾਲ ਗੁਮਟਾਲਾ ਨੇ ਕੀਤਾ।

       ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਮਨਮੋਹਨ ਸਿੰਘ ਢਿੱਲੋਂ,ਗਿਆਨ ਸਿੰਘ ਸੱਗੂ, ਡਾ. ਕਸ਼ਮੀਰ ਸਿੰਘ, ਕੈਪਟਨ ਰਵੇਲ ਸਿੰਘ, ਬਲਵੰਤ ਸਿੰਘ ਵਲੀਪੁਰ , ਜਗਜੀਵਨ ਸਿੰਘ, ਇੰਜ. ਮਨਜੀਤ ਸਿੰਘ ਸੈਣੀ, ਇੰਜ. ਦਲਜੀਤ ਸਿੰਘ ਕੋਹਲੀ, ਕੁਲਦੀਪ ਸਿੰਘ ਆਜ਼ਾਦ ਬੁਕ ਡੀਪੋ,  ਚਰਨਜੀਤ ਕੌਰ, ਪਮਿੰਦਰ ਕੌਰ, ਮਾਈਕਲ ਰਾਹੁਲ ,ਸਟਾਫ਼ ਮੈਂਬਰਾਨ, ਵਿਦਿਆਰਥੀ  ਹਾਜ਼ਰ ਸਨ।

Have something to say? Post your comment

More News News

ਤਨਖਾਹਾਂ ਨਾਂ ਮਿਲਣ ਕਾਰਨ ਭੜਕੇ ਮੁਲਾਜਮ ਖਜਾਨਾਂ ਅੱਗੇ ਕੀਤਾ ਰੋਸ ਪ੍ਰਗਟ ਤੇ ਖਜਾਨਾਂ ਮੰਤਰੀ ਦੀ ਸਾੜੀ ਅਰਥੀ 10 ਦਸੰਬਰ ਨੂੰ ਸੜਕ ਜਾਮ ਕਰਨ ਦਾ ਐਲਾਨ ਕਾਨੂੰਨ ਮੰਤਰੀ ਤਾਂ ਠੀਕ ਪਰ ਦਖਲ ਨਹੀਂ ਕੈਬਨਿਟ ਮੰਤਰੀ ਕ੍ਰਿਸ ਫਾਫੁਈ ਨੇ ਆਪਣੇ ਦੋਸਤ ਦੇ ਇਮੀਗ੍ਰੇਸ਼ਨ ਮਾਮਲੇ 'ਚ ਦਖਲ ਅੰਦਾਜ਼ੀ ਲਈ ਮੰਗੀ ਮੁਆਫੀ ਅਬਦਾਲੀ- ਸਿੱਖ ਸੰਘਰਸ਼ ਦਾ ਸਭ ਤੋਂ ਸਟੀਕ ਵਰਨਣ ਕਰਨ ਵਾਲਾ, ਕਾਜ਼ੀ ਨੂਰ ਮੁਹੰਮਦ। ਬਠਿੰਡਾਂ ਜੇਲ੍ਹ ਅੰਦਰ ਭੂਖ ਹੜਤਾਲ ਤੇ ਬੈਠੈ ਰਮਨਦੀਪ ਸਿੰਘ ਸੰਨੀ ਹੋਏ ਮੋਹਾਲੀ ਅਦਾਲਤ ਅੰਦਰ ਪੇਸ਼ I feel honoured to play the living legend of our country: Karam Batth ਭੁੱਲ ਗਿਆ /ਸਤਨਾਮ ਸਿੰਘ ਰੋੜੀ ਕਪੂਰਾ Read Punjab, Teach Punjab' activities for pre-primary school children ਆੜਤੀਆਂ ਤੇ ਫੈਕਟਰੀ ਮਾਲਕਾਂ ਵੱਲੋਂ ਨਰਮੇ ਬੰਦ ਕੀਤੀ ਖ੍ਰੀਦ ਕਿਸਾਨਾਂ ਦੇ ਸੰਘਰਸ਼ ਤੋਂ ਬਾਅਦ ਮੁੜ ਸ਼ੁਰੂ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਛਾਏ ਸਰਕਾਰੀ ਪ੍ਰਾਇਮਰੀ ਸਕੂਲ ਡੇਲੂਆਣਾ ਦੇ ਬੱਚੇ ਨਵ ਨਿਯੁਕਤ ਪ੍ਰਿੰਸੀਪਲ ਸ਼੍ਰੀ ਹਰਪ੍ਰੀਤ ਸਿੰਘ ਢੋਲਣ ਨੇ ਪੂਨੀਆਂ ਸਕੂਲ ਵਿੱਚ ਆਪਣਾ ਅਹੁਦਾ ਸੰਭਾਲਿਆ।
-
-
-