ਐੱਸ. ਡੀ. ਕਾਲਜ ਵੱਲੋਂ ਦੇਵਿੰਦਰ ਸਤਿਆਰਥੀ ਰਾਸ਼ਟਰੀ ਸੈਮੀਨਾਰ
ਬਰਨਾਲਾ, 22 ਨਵੰਬਰ - ਐੱਸ. ਡੀ. ਕਾਲਜ ਵਿਖੇ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ਇਲਾਕੇ ਦੇ ਉੱਘੇ ਸਾਹਿਤਕਾਰ ਸ੍ਰੀ ਦੇਵਿੰਦਰ ਸਤਿਆਰਥੀ ਰਾਸ਼ਟਰੀ ਸੈਮੀਨਾਰ 23 ਨਵੰਬਰ 2019 (ਸ਼ਨੀਵਾਰ) ਨੂੰ ਸਵੇਰੇ 10 ਵਜੇ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਮੀਨਾਰ ਦੇ ਸੰਯੋਜਕ ਡਾ. ਤਰਸਪਾਲ ਕੌਰ ਨੇ ਦੱਸਿਆ ਕਿ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਰਵਿੰਦਰ ਭੱਠਲ, ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਕਰਨਗੇ ਤੇ ਵਿਸ਼ੇਸ਼ ਮਹਿਮਾਨ ਸ੍ਰੀ ਜਤਿੰਦਰ ਨਾਥ ਸ਼ਰਮਾ, ਜਨਰਲ ਸਕੱਤਰ, ਐੱਸ.ਡੀ. ਕਾਲਜ ਵਿੱਦਿਅਕ ਸੰਸਥਾਵਾਂ ਹੋਣਗੇ। ਪਹਿਲੇ ਸੈਸ਼ਨ ਦੇ ਪ੍ਰਧਾਨ ਡਾ. ਸੁਰਜੀਤ ਸਿੰਘ, ਜਨਰਲ ਸਕੱਤਰ ਪੰਜਾਬੀ ਅਕਾਦਮੀ ਅਤੇ ਵਿਸ਼ੇਸ਼ ਮਹਿਮਾਨ ਉੱਘੇ ਸਾਹਿਤਕਾਰ ਸ੍ਰੀ ਜਸਬੀਰ ਭੁੱਲਰ ਹੋਣਗੇ। ਦੂਜੇ ਸੈਸ਼ਨ ਦੀ ਪ੍ਰਧਾਨਗੀ ਡਾ. ਗੁਰਇਕਬਾਲ ਸਿੰਘ ਦੀ ਹੋਵੇਗੀ ਅਤੇ ਵਿਸ਼ੇਸ਼ ਮਹਿਮਾਨ ਡਾ. ਜੋਗਿੰਦਰ ਸਿੰਘ ਨਿਰਾਲਾ ਹੋਣਗੇ। ਇਸ ਤੋਂ ਇਲਾਵਾ ਪਿਛਲੇ ਦੋਹਾਂ ਸੈਸ਼ਨਾਂ ਵਿਚ ਪੰਜਾਬੀ ਦੇ ਉੱਘੇ ਵਿਦਵਾਨਾਂ ਵਲੋਂ ਖੋਜ-ਪਰਚੇ ਪੜ੍ਹੇ ਜਾਣਗੇ।