News

ਫਿਲਮ 'ਕਿਸਮਤ' ਵਾਂਗ ਇੱਕ ਹੋਰ ਬਲਾਕਬਸਟਰ ਫਿਲਮ 'ਸੁਫਨਾ' ਲੈ ਕੇ ਆ ਰਹੇ ਹਨ ਐਮੀ ਵਿਰਕ ਤੇ ਜਗਦੀਪ ਸਿੱਧੂ

January 23, 2020 12:01 AM

ਫਿਲਮ 'ਕਿਸਮਤ' ਵਾਂਗ ਇੱਕ ਹੋਰ ਬਲਾਕਬਸਟਰ ਫਿਲਮ 'ਸੁਫਨਾ' ਲੈ ਕੇ ਆ ਰਹੇ ਹਨ ਐਮੀ ਵਿਰਕ ਤੇ ਜਗਦੀਪ ਸਿੱਧੂ

ਸਟਾਰ ਅਦਾਕਾਰ ਐਮੀ ਵਿਰਕ ਤੇ ਨਾਮੀ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਸਾਲ 2018 ਦੀ ਸੁਪਰ ਹਿੱਟ ਫਿਲਮ 'ਕਿਸਮਤ' ਤੋਂ ਬਾਅਦ ਹੁਣ ਉਸੇ ਤਰਜ ਤੇ ਇੱਕ ਹੋਰ ਪੰਜਾਬੀ ਫਿਲਮ 'ਸੁਫਨਾ' ਦਰਸ਼ਕਾਂ ਦੀ ਝੋਲੀ ਪਾਉਣ ਜਾ ਰਹੇ ਹਨ ਜੋ ਕਿ 14 ਫਰਵਰੀ 2020 ਨੂੰ ਵੈਲਨਟੇਨਡੇ 'ਤੇ ਰਿਲੀਜ਼ ਹੋਵੇਗੀ।ਇਸ ਫਿਲਮ ਵਿੱਚ ਐਮੀ ਵਿਰਕ ਨਾਲ ਹੀਰੋਇਨ ਦੀ ਭੂਮਿਕਾ 'ਚ ਤਾਨੀਆ ਨਜ਼ਰ ਆਵੇਗੀ।'ਕਿਸਮਤ' ਵਾਂਗ ਇਹ ਫਿਲਮ ਵੀ ਇੱਕ ਵੱਖਰੀ ਹੀ ਕਿਸਮ ਦੀ ਲਵ ਸਟੋਰੀ ਅਧਾਰਤ ਹੋਵੇਗੀ। ਰਾਜਸਥਾਨ ਦੇ ਪੰਜਾਬੀ ਪਿੰਡਾਂ ਵਿਚਲੇ ਕਪਾਹਾਂ ਦੇ ਖੇਤਾਂ ਸਮੇਤ ਖੂਬਸੂਰਤ ਲੁਕੇਸ਼ਨਾਂ 'ਤੇ ਫ਼ਿਲਮਾਈ ਇਹ ਫਿਲਮ ਨਿਰਦੇਸ਼ਕ ਜਗਦੀਪ ਸਿੱਧੂ ਦੀ ਕਲਾਤਮਿਕ ਸ਼ੈਲੀ ਨਾਲ ਲਬਰੇਜ਼ ਪੰਜਾਬੀ ਸਿਨੇ ਦਰਸ਼ਕਾਂ ਲਈ ਇਕ ਹੁਸੀਨ ਤੋਹਫ਼ਾ ਹੋਵੇਗੀ। ਪਿਆਰ ਮੁਹੱਬਤ ਦੀਆਂ ਤੰਦਾਂ ਨੂੰ ਮਜਬੂਤ ਕਰਦੀ ਇਹ ਫਿਲਮ ਹਰ ਛੋਟੇ ਵੱਡੇ, ਅਮੀਰ ਗਰੀਬ, ਅਨਪੜ੍ਹ ਪੜ੍ਹੇ ਲਿਖੇ ਬੰਦੇ ਦੇ ਸੁਫ਼ਨਿਆਂ ਦੀ ਗੱਲ ਕਰੇਗੀ। ਪੰਜ ਪਾਣੀ ਫਿਲਮਜ਼ ਦੀ ਪੇਸ਼ਕਸ਼ ਇਸ ਫਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਤੇ ਨਵਨੀਤ ਵਿਰਕ ਹਨ।ਇਸ ਫਿਲਮ ਵਿੱਚ ਐਮੀ ਵਿਰਕ ਤੇ ਤਾਨੀਆ ਦੀ ਜੋੜੀ ਤੋਂ ਇਲਾਵਾ ਜੈਸਮੀਨ ਬਾਜਵਾ, ਜਗਜੀਤ ਸੰਧੂ ਸੀਮਾ ਕੌਸਲ, ਕਾਕਾ ਕੌਤਕੀ, ਮੋਹਨੀ ਤੂਰ, ਮਿੰਟੂ ਕਾਪਾ, ਲੱਖਾ ਲਹਿਰੀ, ਬਲਵਿੰਦਰ ਬੁਲਟ, ਰਬਾਬ ਕੌਰ ਨੇ ਅਹਿਮ ਕਿਰਦਾਰ ਨਿਭਾਏ ਹਨ। ਸੰਗੀਤ ਬੀ ਪਰਾਕ ਨੇ ਦਿੱਤਾ ਹੈ।
ਹਰਜਿੰਦਰ ਸਿੰਘ

Have something to say? Post your comment

More News News

ਸਕੂਲੀ ਬੱਚਿਆਂ ਦੀ ਸਰੁੱਖਿਆ ਨੂੰ ਲੈ ਕੇ ਮਾਪੇ ਗੰਭੀਰ, ਸਮਾਜ ਸੇਵੀ ਆਗੂਆਂ ਨੇ ਕੀਤੀ ਸਕੂਲੀ ਬੱਸਾਂ ਦੀ ਚੈਕਿੰਗ* ਪਿੰਡ ਚੰਨਣਵਾਲ ਖੇਡ ਮੇਲੇ ਦੀਆਂ ਤਿਆਰੀਆਂ ਮੁਕੰਮਲ* ਉੱਤਰੀ ਕੈਲੀਫੋਰਨੀਆ ਦੇ ਇੱਕ ਟੈਕਸੀ ਡਰਾਈਵਰ ਨੇ ਕਿਵੇਂ ਇੱਕ ਬਜ਼ੁਰਗ ਅੋਰਤ ਨੂੰ 25,000 ਡਾਲਰ ਦੇ ਘੁਟਾਲੇ ਤੋਂ ਬਚਾਇਆ ਮੈਰੀਲੈਂਡ ਦੇ ਪਹਿਲੇ ਐਜੂਕੇਸ਼ਨ ਇੰਸਪੈਕਟਰ ਜਨਰਲ ਦੀ ਨਿਯੁਕਤੀ ਦੀ ਘੋਸ਼ਣਾ ਰਾਜਪਾਲ ਨੇ ਕੀਤੀ ਸਾਡਾ ਕੀ ਬਣੂੰ ? (ਜਰੂਰ ਪੜ੍ਹਿਓ) -ਸਰਬਜੀਤ ਸਿੰਘ ਘੁਮਾਣ ਸ.ਹ.ਸ. ਗੋਨਿਆਣਾ ਖੁਰਦ ਜ਼ਿਲ੍ਹਾ ਬਠਿੰਡਾ ਦੇ ਸਟਾਫ਼ ਵਲੋਂ 'ਚ ਘਰ ਘਰ ਜਾ ਕੇ ਦਾਖਲੇ ਸਬੰਧੀ ਲੋਕਾਂ ਨੂੰ ਜਾਗਰੁਕ ਕੀਤਾ। ਕੈਲਗਰੀ ਫਗਵਾੜਾ ਜੰਕਸ਼ਨ ਐਸੋਸੀਏਸ਼ਨ ਦੀ ਅਕਸੁਕੈਟਿਵ ਕਮੇਟੀ ਦੀ ਚੋਣ ਬੈਲਜ਼ੀਅਮ ਵਿੱਚ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਪੰਜਾਬੀ ਮੁੰਡੇ ਨੇ ਜਿੱਤਿਆ ਦੂਜਾ ਸਥਾਨ ਲਾਪ੍ਰਵਾਹੀ ਵਰਤਣ ਵਾਲੇ ਸਕੂਲਾਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ - ਐਸ ਡੀ ਐਮ दांतों के कैंप में 206 मरीजों का किया चेकअप ।
-
-
-