News

ਤਹਿਸੀਲ ਪੱਧਰੀ 71ਵੇਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਰਹਿਸਲ

January 23, 2020 07:37 PM

ਤਹਿਸੀਲ ਪੱਧਰੀ 71ਵੇਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਰਹਿਸਲ


ਰਾਏਕੋਟ, 23 ਜਨਵਰੀ (ਗੁਰਭਿੰਦਰ ਗੁਰੀ) : ਸਥਾਨਕ ਅਨਾਜ ਮੰਡੀ ਵਿਖੇ ਮਨਾਏ ਜਾ ਰਹੇ ਤਹਿਸੀਲ ਪੱਧਰੀ 71ਵੇਂ ਗਣਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸਥਾਨਕ ਪੁਲਿਸ ਪ੍ਰਸ਼ਾਸ਼ਨ, ਸਕੂਲਾਂ ਅਤੇ ਕਾਲਜਾਂ ਦੀਆਂ ਵਿਦਿਆਰਥਣਾਂ ਵੱਲੋਂ ਪਰੇਡ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਰਹਿਸਲ ਕੀਤੀ ਗਈ।
                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਜੀ.ਜੀ. ਸਕੂਲ ਦੇ ਪ੍ਰਿੰਸੀਪਲ ਗੌਰਵ ਅਰੋੜਾ ਨੇ ਦੱਸਿਆ ਕਿ 26 ਜਨਵਰੀ 'ਤੇ ਤਹਿਸੀਲ ਪੱਧਰੀ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸੁਰੂਆਤ ਰਾਸ਼ਟਰੀ ਗੀਤ ਨਾਲ ਕੀਤੀ ਜਾਵੇਗੀ, ਇਸ ਉਪਰੰਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਕੋਰੀਓਗ੍ਰਾਫੀ, ਗਿੱਧਾ, ਭੰਗੜਾ, ਦੇਸ਼ ਭਗਤੀ ਦੇ ਗੀਤ, ਨਾਟਕ ਆਦਿ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਵੱਲੋਂ ਸੁਤੰਤਰਤਾ ਸੈਲਾਨੀਆਂ ਅਤੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
      ਇਸ ਮੌਕੇ ਪੀਪੀ ਸਿੰਘ ਦਿਲਗੀਰ, ਥਾਣਾ ਸਿਟੀ ਦੇ ਇੰਚਾਰਜ ਅਮਰਜੀਤ ਸਿੰਘ ਗੋਗੀ, ਐਸ.ਆਈ. ਕਮਲਦੀਪ ਕੌਰ, ਰਮਨਦੀਪ ਵਰਮਾਂ, ਰੀਡਰ ਸੁਖਵਿੰਦਰ ਸਿੰਘ ਸੁੱਖੀ, ਪ੍ਰਿੰਸੀਪਲ ਸਿਲਪਾ ਗੋਇਲ, ਸਰਲਾ ਕੁਮਾਰੀ, ਨਿਮਰਤ ਕੌਰ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਫੋਟੋ ਫਾਇਲ : 23ਰਾਏਕੋਟ01
ਕੈਪਸ਼ਨ :ਐਸ.ਜੀ.ਜੀ. ਸਕੂਲ ਦੇ ਬੱਚੇ ਬੈਂਡ ਦੀ ਰਹਿਸਲ ਕਰਨ ਸਮੇਂ।

Have something to say? Post your comment

More News News

ਸਕੂਲੀ ਬੱਚਿਆਂ ਦੀ ਸਰੁੱਖਿਆ ਨੂੰ ਲੈ ਕੇ ਮਾਪੇ ਗੰਭੀਰ, ਸਮਾਜ ਸੇਵੀ ਆਗੂਆਂ ਨੇ ਕੀਤੀ ਸਕੂਲੀ ਬੱਸਾਂ ਦੀ ਚੈਕਿੰਗ* ਪਿੰਡ ਚੰਨਣਵਾਲ ਖੇਡ ਮੇਲੇ ਦੀਆਂ ਤਿਆਰੀਆਂ ਮੁਕੰਮਲ* ਉੱਤਰੀ ਕੈਲੀਫੋਰਨੀਆ ਦੇ ਇੱਕ ਟੈਕਸੀ ਡਰਾਈਵਰ ਨੇ ਕਿਵੇਂ ਇੱਕ ਬਜ਼ੁਰਗ ਅੋਰਤ ਨੂੰ 25,000 ਡਾਲਰ ਦੇ ਘੁਟਾਲੇ ਤੋਂ ਬਚਾਇਆ ਮੈਰੀਲੈਂਡ ਦੇ ਪਹਿਲੇ ਐਜੂਕੇਸ਼ਨ ਇੰਸਪੈਕਟਰ ਜਨਰਲ ਦੀ ਨਿਯੁਕਤੀ ਦੀ ਘੋਸ਼ਣਾ ਰਾਜਪਾਲ ਨੇ ਕੀਤੀ ਸਾਡਾ ਕੀ ਬਣੂੰ ? (ਜਰੂਰ ਪੜ੍ਹਿਓ) -ਸਰਬਜੀਤ ਸਿੰਘ ਘੁਮਾਣ ਸ.ਹ.ਸ. ਗੋਨਿਆਣਾ ਖੁਰਦ ਜ਼ਿਲ੍ਹਾ ਬਠਿੰਡਾ ਦੇ ਸਟਾਫ਼ ਵਲੋਂ 'ਚ ਘਰ ਘਰ ਜਾ ਕੇ ਦਾਖਲੇ ਸਬੰਧੀ ਲੋਕਾਂ ਨੂੰ ਜਾਗਰੁਕ ਕੀਤਾ। ਕੈਲਗਰੀ ਫਗਵਾੜਾ ਜੰਕਸ਼ਨ ਐਸੋਸੀਏਸ਼ਨ ਦੀ ਅਕਸੁਕੈਟਿਵ ਕਮੇਟੀ ਦੀ ਚੋਣ ਬੈਲਜ਼ੀਅਮ ਵਿੱਚ ਸੂਬਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਪੰਜਾਬੀ ਮੁੰਡੇ ਨੇ ਜਿੱਤਿਆ ਦੂਜਾ ਸਥਾਨ ਲਾਪ੍ਰਵਾਹੀ ਵਰਤਣ ਵਾਲੇ ਸਕੂਲਾਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ - ਐਸ ਡੀ ਐਮ दांतों के कैंप में 206 मरीजों का किया चेकअप ।
-
-
-