Entertainment

ਪੰਜਾਬੀ ਫ਼ਿਲਮ 'ਇੱਕੋ ਮਿੱਕੇ' ਦਾ ਟਰੇਲਰ ਰਿਲੀਜ਼****

February 21, 2020 07:35 PM
ਪੰਜਾਬੀ ਫ਼ਿਲਮ 'ਇੱਕੋ ਮਿੱਕੇ' ਦਾ ਟਰੇਲਰ ਰਿਲੀਜ਼****
 
-- ਸਤਿੰਦਰ ਸਰਤਾਜ ਦੀ ਬਤੌਰ ਨਾਇਕ 13 ਮਾਰਚ ਨੂੰ ਰਿਲੀਜ਼ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ 'ਇੱਕੋ ਮਿੱਕੇ' ਦਾ ਟਰੇਲਰ ਅੱਜ ਸਾਗਾ ਮਿਊਜ਼ਿਕ ਵਲੋਂ ਚੰਡੀਗੜ੍ਹ ਦੇ 'ਪੀ ਵੀ ਆਰ ਸਿਨੇਮਾ ਇਲਾਨਟੇ ਮਾਲ' ਵਿਖੇ ਰਿਲੀਜ਼ ਕੀਤਾ ਗਿਆ ਇਸ ਮੌਕੇ ਫ਼ਿਲਮ ਦੇ ਅਦਾਕਾਰ ਸਤਿੰਦਰ ਸਰਤਾਜ਼,ਸਾਗਾ ਮਿਊਜ਼ਿਕ ਦੇ ਸੁਮੀਤ ਸਿੰਘ ਅਤੇ ਸਮੁੱਚੀ ਟੀਮ ਵਿਸ਼ੇਸ ਤੌਰ 'ਤੇ ਪੁੱਜੀ। ਜ਼ਿਕਰਯੋਗ ਹੈ ਕਿ ਇਹ ਫ਼ਿਲਮ ਸਤਿੰਦਰ ਸਰਤਾਜ ਦੀ ਪਹਿਲੀ ਪੰਜਾਬੀ ਫ਼ਿਲਮ ਹੈ ਜਦਕਿ ਇਸ ਤੋਂ ਪਹਿਲਾਂ ਦਰਸ਼ਕ ਸਤਿੰਦਰ ਸਰਤਾਜ ਨੂੰ ਹਾਲੀਵੁੱਡ ਫ਼ਿਲਮ ' ਬਲੈਕ ਪ੍ਰਿੰਸ਼ ' ਵਿੱਚ ਵੇਖ ਚੁੱਕੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਸਤਿੰਦਰ ਸਰਤਾਜ ਨੇ ਕਿਹਾ ਕਿ 13 ਮਾਰਚ ਨੂੰ ਰਿਲੀਜ਼ ਹੋ ਰਹੀ ਇਹ ਫ਼ਿਲਮ  ਪਿਆਰ ਮੁਹੱਬਤਾਂ ਚ ਰੰਗੀ ਸਮਾਜਿਕ ਦਾਇਰੇ ਦੀ ਪਰਿਵਾਰਕ ਕਹਾਣੀ ਅਧਾਰਤ ਹੈ ਜੋ ਦਰਸ਼ਕਾਂ ਨੂੰ ਮਨੋਰੰਜਨ ਦੇ ਨਾਲ ਨਾਲ ਜ਼ਿੰਦਗੀ ਦੇ ਕਈ ਤਜੱਰਬੇ ਸਾਂਝੇ ਕਰੇਗੀ। ਫ਼ਿਲਮ ਦਾ ਗੀਤ ਸੰਗੀਤ ਬਹੁਤ ਵਧੀਆ ਹੈ।  ਇਸ ਫ਼ਿਲਮ ਦੇ ਟਰੇਲਰ ਤੋਂ ਪਹਿਲਾਂ ਫ਼ਿਲਮ ਦਾ ਟਾਇਟਲ ਟਰੈਕ ਵੀ ਰਿਲੀਜ਼ ਹੋਇਆ ਹੈ ਜਿਸਨੂੰ ਦਰਸ਼ਕਾਂ ਨੇ ਬਹੁਤ ਪਿਆਰ ਮਿਲ ਰਿਹਾ ਹੈ।
ਫਿਰਦੋਜ਼ ਪ੍ਰੋਡਕਸ਼ਨ,ਸਰਤਾਜ ਫ਼ਿਲਮਜ਼, ਸੈਵਨ ਕਲਰ ਮੋਸ਼ਨ ਪਿਕਚਰਜ਼  ਤੇ ਸਾਗਾ ਮਿਊਜ਼ਿਕ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਵਿੱਚ ਸਤਿੰਦਰ ਸਰਤਾਜ ਨਾਲ ਅੰਗਰੇਜ' ਫ਼ਿਲਮ ਵਾਲੀ ਅਦਿੱਤੀ ਸ਼ਰਮਾ ਬਤੌਰ ਨਾਇਕਾ ਨਜ਼ਰ ਆਵੇਗੀ। ਫ਼ਿਲਮ ਦਾ ਲੇਖਕ ਅਤੇ ਨਿਰਦੇਸ਼ਕ ਪੰਕਜ ਵਰਮਾ ਹੈ। ਫ਼ਿਲਮ ਵਿੱਚ ਸਤਿੰਦਰ ਸਰਤਾਜ, ਅਦਿੱਤੀ ਸ਼ਰਮਾ, ਸਰਦਾਰ ਸੋਹੀ, ਮਹਾਂਵੀਰ ਭੁੱਲਰ, ਸਿਵਾਨੀ ਸੈਣੀ, ਵੰਦਨਾ ਸ਼ਰਮਾ, ਬਲਵਿੰਦਰ ਬੇਗੋ,ਵਿਜੇ ਕੁਮਾਰ, ਨਵਦੀਪ ਕਲੇਰ, ਰਾਜ ਧਾਲੀਵਾਲ, ਉਮੰਗ ਸ਼ਰਮਾ , ਨੂਰ ਚਹਿਲ ਤੇ ਮਨਿੰਦਰ ਵੈਲੀ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦਾ ਸੰਗੀਤ 'ਸਾਗਾ ਮਿਊਜ਼ਿਕ' ਵਲੋਂ ਰਿਲੀਜ਼ ਕੀਤਾ ਗਿਆ ਹੈ।     —ਸੁਰਜੀਤ ਜੱਸਲ
Have something to say? Post your comment

More Entertainment News

ਅੱਜ ਦੇ ਹਾਲਾਤ ਨੂੰ ਬਿਆਨਦਾ ਗੀਤ ‘ਕਰੋਨਾ ਨਾਲ ਜੰਗ’ ਲੈ ਕੇ ਹਾਜ਼ਰ ਐ ਗਾਇਕ ਜੋੜੀ ਵੀਰ ਬਲਜਿੰਦਰ ਤੇ ਕਮਲ ਨੂਰ ਕੌਰ ਸਿਸਟਰਜ ਦਾ ਚਿੜੀਆ ਗੀਤ ਹੋਇਆ ਰਿਲੀਜ/ਬਲਤੇਜ ਸੰਧੂ ਬੁਰਜ ਬੀਮਾਰਾਂ ਨੂੰ ਵੀ ਨਚਾ ਦੇਣ ਵਾਲਾ ਢੋਲੀ : ਗੋਰਾ ਲੌਂਗੋਵਾਲੀਆ ਨਿਊਜ਼ੀਲੈਂਡ ਸੁਪਰਮਾਰਕੀਟਾਂ ਅੰਦਰ ਸਾਮਾਨ ਨਾ ਮਿਲਣ 'ਤੇ ਕਈ ਗਾਹਕ ਬਕਦੇ ਨੇ ਗਾਲਾਂ, ਨਸਲੀ ਟਿਪਣੀਆਂ ਤੇ ਹਿੰਸਾ ਜਗਰਾਤੇ ਵਾਲੀ ਰਾਤ'' ਸਿੰਗਲ-ਟਰੈਕ ਲੈ ਕੇ ਹਾਜ਼ਰ ਹੈ--ਕਲਮ ਦਾ ਧਨੀ, ਗੀਤਕਾਰ ਹਰਮੇਸ਼ ਲਿੱਦੜ (ਜੱਗੀ) Anveshi Jain to play sexologist in her Telugu debut movie ਗਾਇਕ ਜਗਤਾਰ ਸਿੱਧੂ ਤਿੰਨਕੌਣੀ ਦਾ ਟਰੈਕ ‘ਮਾਂ’, ਸਟਾਰਸੇਨ ਕੰਪਨੀ ਵੱਲੋਂ ਮਨਦੀਪ ਸਿੰਘ ਦੀ ਪੇਸ਼ਕਸ਼ ਹੇਠ ਰਿਲੀਜ਼ ਕਾਮੇਡੀ , ਰੁਮਾਂਸ , ਸਮਾਜਿਕ ਤੇ ਪਰਿਵਾਰਕ ਮਾਹੌਲ ਦੀਆਂ ਹਿੰਦੀ ਫ਼ਿਲਮਾਂ ਦਾ ਨਿਰਮਾਣ ਕਰੇਗਾ 'ਯੂਨਾਈਟਿਡ ਡਰੀਮ ਫ਼ਿਲਮ ਸਟੂਡੀਓ' ਕਲਾ ਦੇ ਦੋਨੋਂ ਹੱਥੀ ਲੱਡੂਆਂ ਵਾਲੀ ਖੁਸ਼-ਕਿਸਮਤ ਰੂਹ : ਕੁਲਦੀਪ ਸਿੰਘ ਅਤੀਤ ਦੀਆਂ ਗਹਿਰਾਈਆ ਵਿਚ ਸਮਾਏ, ਰੰਗਲੇ ਪੰਜਾਬ ਦੀਆਂ ਬਾਤਾ ਪਾਵੇਗੀ 'ਨਿਸ਼ਾਨਾ'
-
-
-