News

ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਗੋਨਿਆਣਾ ਵਿਖੇ ਸ਼ੁਰੂ ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ

February 23, 2020 04:37 PM

ਸਰਬੱਤ ਦਾ ਭਲਾ ਟਰੱਸਟ ਵੱਲੋਂ ਪਿੰਡ ਗੋਨਿਆਣਾ ਵਿਖੇ ਸ਼ੁਰੂ ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ
ਬਠਿੰਡਾ 23 ਫਰਵਰੀ (ਗੁਰਬਾਜ ਗਿੱਲ) -ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਉਘੇ ਉਦਯੋਗਪਤੀ ਅਤੇ ਮਹਾਨ ਦਾਨੀਂ ਚੇਅਰਮੈਨ ਅਪੈਕਸ ਗਰੁੱਪ ਆਫ ਕੰਪਨੀਜ਼ (ਇੰਟਰਨੈਸ਼ਨਲ) ਪ੍ਰੌਫੈਸਰ ਡਾ. ਐਸ ਪੀ ਸਿੰਘ ਓਬਰਾਏ ਜੀ ਦੀ ਸਯੋਗ ਅਗਵਾਈ ਤਹਿਤ ਜਿਲੇ ਵਿੱਚ ਚੱਲ ਰਹੇ ਅਨੇਕਾਂ ਲੋਕ ਭਲਾਈ ਦੇ ਕਾਰਜਾਂ ਦੀ ਲੜੀ ਵਿੱਚ ਵਾਧਾ ਕਰਦਿਆਂ, ਅੱਜ ਪਿੰਡ ਗੋਨਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਮੁਫਤ ਸਿਲਾਈ ਸੈਂਟਰ ਸ਼ੁਰੂ ਕੀਤਾ! ਜਿਸ ਦਾ ਉਦਘਾਟਨ ਮਾਨਯੋਗ ਡਾ ਜਗਮੋਹਨ ਕੌਰ ਢਿੱਲੋਂ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਜਿਲਾ ਇਕਾਈ ਦੇ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਡਾ ਉਬਰਾਏ ਜੀ ਦੀ ਸੋਚ ਲੋੜਵੰਦ ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜਾ ਕਰਨ ਹਿੱਤ ਹੁਨਰ ਸਿਖਾਕੇ ਆਤਮ ਨਿਰਭਰ ਬਣਾਉਣਾ ਹੈ। ਡਾ ਸਾਹਿਬ ਆਪਣੀ ਨੇਕ ਕਮਾਈ ਵਿੱਚੋਂ 98% ਦਾਨ ਕਰਦੇ ਹਨ ਅਤੇ ਕਹਿੰਦੇ ਹਨ ਜਿਨ੍ਹਾਂ ਪ੍ਰਮਾਤਮਾ ਨੇ ਮੈਨੂੰ ਦਿੱਤਾ ਹੈ ਇਸ ਨੂੰ ਵਾਪਸ ਕਰਨ ਦਾ ਤਰੀਕਾ ਇਸ ਤੋਂ ਵਧੀਆ ਨਹੀਂ ਹੋ ਸਕਦਾ। ਇਸ ਮੌਕੇ ਆਏ ਹੋਏ ਮੁੱਖ ਮਹਿਮਾਨ ਜੀ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਬੱਚਿਆਂ ਨੂੰ ਸੈਂਟਰ ਵਿੱਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ, ਉਥੇ ਉਹਨਾਂ ਉਬਰਾਏ ਜੀ ਦਾ ਧੰਨਵਾਦ ਕਰਦਿਆਂ ਆਪਣੇ ਵੱਲੋਂ ਹਰ ਸਮੇਂ ਸਹਿਯੋਗ ਦੇਣ ਦਾ ਵਾਅਦਾ ਨਿਭਾਉਂਦਿਆਂ ਹੋਇਆ ਆਪਣੇ ਢਿਲੋਂ ਹਸਪਤਾਲ ਥਾਂਦੇ ਵਾਲਾ ਰੋਡ ਨੇੜੇ ਪੁਰਾਣੀ ਚੁੰਗੀ ਕੋਟਕਪੂਰਾ ਰੋਡ ਵਿਖੇ ਟਰੱਸਟ ਵੱਲੋਂ ਲੋੜਵੰਦਾਂ ਲਈ ਸ਼ੁਰੂ ਲੈਬੌਰੇਟਰੀ ਵਾਸਤੇ ਮੁਫ਼ਤ ਜਗਾ ਦਿੱਤੀ ਹੋਈ ਹੈ। ਸਟੇਜ ਸਕੱਤਰ ਮਾ ਰਾਜਿੰਦਰ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਲੈਕ. ਬਲਵਿੰਦਰ ਸਿੰਘ ਬਰਾੜ ਜੀ ਨੇ ਬੱਚਿਆਂ ਨੂੰ ਮਿਹਨਤ ਨਾਲ ਕੰਮ ਕਰਨ ਦੇ ਗੁਰ ਦੱਸੇ। ਇਸ ਮੌਕੇ ਮੀਤ ਪ੍ਰਧਾਨ ਮਲਕੀਤ ਸਿੰਘ, ਜਨਰਲ ਸਕੱਤਰ ਸੁਦਰਸ਼ਨ ਕੁਮਾਰ ਸਿਡਾਨਾ, ਪਰੌਜੈਕਟ ਚੈਅਰਮੈਨ ਅਰਵਿੰਦਰ ਪਾਲ ਸਿੰਘ ਚਾਹਲ, ਸਕੱਤਰ ਜਸਵਿੰਦਰ ਸਿੰਘ ਮਣਕੂ, ਜਤਿੰਦਰ ਸਿੰਘ ਕੈਂਥ, ਸਿਲਾਈ ਟੀਚਰ ਰੇਨੂੰ ਸ਼ਰਮਾ, ਮੈਂਬਰ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਵਿਦਿਆਰਥਣਾਂ ਹਾਜਰ ਸਨ।

Have something to say? Post your comment

More News News

ਆਇਰਲੈਂਡ ਦੇ ਪ੍ਧਾਨ ਮੰਤਰੀ ਹਫ਼ਤੇ ਵਿੱਚ ਇੱਕ ਦਿਨ ਡਾਕਟਰ ਦੇ ਤੌਰ ਤੇ ਕੰਮ ਕਰਨਗੇ । ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਕਰੋਨਾ ਵਾਇਰਸ ਦਾ ਟਾਕਰਾ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਦਿੱਲੀ ਵਾਂਗ ਮਿਆਰੀ ਸਰਕਾਰੀ ਹਸਪਤਾਲ ਬਨਾਉਣ ਦੀ ਮੰਗ ਨਿਊਜ਼ੀਲੈਂਡ ਦੀਆਂ 700 ਐਂਬੂਲੈਂਸਾਂ ਨੂੰ ਇਕ ਮਹੀਨਾ ਫ੍ਰੀ ਗੈਸ ਪੁਲਿਸ ਵੱਲੋਂ ਸਖਤੀ ਨਾਲ ਆਦੇਸ਼ ਦਿਤੇ ਕਿ ਨਾਕੇ ਤੇ ਸੇਵਾ ਨਿਭਾ ਰਹੇ ਸੇਵਾਦਾਰ ਨਾ ਕਰਨ ਕੋਈ ਨਸਾ ਕਰੋਨਾ, ਮੋਦੀ, ਤੇ ਮੋਦੀ ਦੀ ਸਿਆਸਤ : ਗਜਿੰਦਰ ਸਿੰਘ ਦਲ ਖਾਲਸਾ ਬਾਬਾ ਸੋਨੀ ਸੇਵਾ ਆਸਰਮ ਦੀ ਲੰਗਰ ਸੇਵਾ ਵਾਲੀ ਗੱਡੀ ਨੂੰ ਸ੍ਰੀ ਸੰਦੀਪ ਕੁਮਾਰ ਏ ਡੀ ਸੀ ਸਾਹਿਬ ਤੇ ਸਤੀਸ਼ ਕੁਮਾਰ ਐਸ ਐਮ ਓ ਨੇ ਕੀਤਾ ਰਵਾਨਾ ਕੋਰੋਨਾ ਬਿਮਾਰੀ ਦੇ ਖ਼ਤਰੇ ਦੇ ਖ਼ਤਮ ਹੋਣ ਤੱਕ ਜ਼ਿਲ੍ਹੇ ਅੰਦਰ ਵਰਤੀਆਂ ਜਾਣ ਸਾਵਧਾਨੀਆਂ - ਰਵਿੰਦਰ ਕੁਮਾਰ ਕੌਸ਼ਿਕ ਵਿਦਿਆਰਥੀਆਂ ਦੀ ਫੀਸ ਜਮ•ਾਂ ਕਰਾਉਣ ਲਈ ਮਾਪਿਆਂ ਨੂੰ ਰਾਹਤ ਲੁਧਿਆਣਾ ਵਿੱਚ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਟਾਈ ਅਤੇ ਬਿਜਾਈ ਦੀ ਛੋਟ
-
-
-