Entertainment

ਪੰਜਾਬ ਦੇ ਹਾਲਾਤਾ ਅਤੇ ਸਮਾਜ ਨਾਲ ਜੁੜੀ ਹੈ ਫਿਲਮ 'ਜ਼ੋਰਾ ਦਾ ਸੈਕਿੰਡ ਚੈਪਟਰ'

February 26, 2020 04:43 PM

ਪੰਜਾਬ ਦੇ ਹਾਲਾਤਾ ਅਤੇ ਸਮਾਜ ਨਾਲ ਜੁੜੀ ਹੈ ਫਿਲਮ 'ਜ਼ੋਰਾ ਦਾ ਸੈਕਿੰਡ ਚੈਪਟਰ'

ਕਾਮੇਡੀ ਤੋ ਬਾਅਦ ਪੰਜਾਬੀ ਸਿਨੇਮਾ 'ਚ ਹੁਣ ਮਾਰਧਾੜ ਤੇ ਬਦਲੇ ਦੀ ਭਾਵਨਾ ਵਾਲੀਆ ਐਕਸ਼ਨ ਫ਼ਿਲਮਾ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪਿਛਲੇ ਸਾਲ ਰਿਲੀਜ਼ ਕਈ ਫ਼ਿਲਮਾ 'ਚ ਸਾਊਥ ਦੀਆ ਫ਼ਿਲਮਾ ਦੀ ਝਲਕ ਵੀ ਵੇਖਣ ਨੂੰ ਮਿਲੀ ਜਿਸ ਤੋ ਇੰਝ ਲੱਗਦਾ ਹੈ ਜਿਵੇ ਪੰਜਾਬੀ ਸਿਨੇਮਾ ਹੋਲੀ ਹੋਲੀ ਆਪਣੀ ਲੀਹ ਤੋ ਭਟਕ ਰਿਹਾ ਹੋਵੇ ਪਰ ਅਮਰਦੀਪ ਸਿੰਘ ਗਿੱਲ ਪੰਜਾਬ ਦੇ ਹਾਲਾਤਾ ਅਤੇ ਸਮਾਜ ਨਾਲ ਜੁੜੀਆ ਫ਼ਿਲਮਾ ਦਾ ਨਿਰਮਾਣ ਕਰਨ ਵਾਲਾ ਅੱਵਲ ਦਰਜ਼ੇ ਦੇ ਲੇਖਕ ਨਿਰਦੇਸ਼ਕ ਹੈ ਜਿਸ ਦੀਆ ਲਿਖੀਆ ਤੇ ਨਿਰਦੇਸਿਤ ਕੀਤੀਆ  ਫ਼ਿਲਮਾ ਪੰਜਾਬੀ ਦਰਸ਼ਕਾ ਦੀ ਪਸੰਦ ਬਣੀਆ। ਹੁਣ  ੬ ਮਾਰਚ ਨੂੰ ਰਿਲੀਜ਼ ਹੋ ਰਹੀ ਇੱਕ ਨਵੀ ਫ਼ਿਲਮ 'ਜੋਰਾ ਦਾ ਸੈਕਿੰਡ ਚੈਪਟਰ' ਨਾਲ ਅਮਰਦੀਪ ਤੇ ਉਸਦੀ ਪੂਰੀ ਟੀਮ ਮੁੜ ਚਰਚਾ ਵਿੱਚ ਹੈ। 'ਜ਼ੋਰਾ ਦਸ ਨੰਬਰੀਆ ' ਨੂੰ ਮਿਲੀ ਵੱਡੀ ਸਫ਼ਲਤਾ ਆਪਣੇ ਆਪ ਵਿਚ ਇੱਕ ਵੱਡੀ ਮਿਸ਼ਾਲ ਹੈ। ਜਿੰਨ੍ਹਾ ਦਰਸ਼ਕਾ ਨੇ 'ਜੋਰਾ ਦਸ ਨੰਬਰੀਆ' ਫ਼ਿਲਮ ਵੇਖੀ ਹੈ ਉਹ ਇਸ ਕਹਾਣੀ ਚੰਗੀ ਤਰ੍ਹਾ ਜਾਣਦੇ ਹਨ। ਵੱਡੀ ਸਟਾਰ ਕਾਸਟ ਵਾਲੀ ਇਹ ਫ਼ਿਲਮ ਸਮਾਜ ਅਤੇ ਸਿਆਸਤ ਨਾਲ ਜੁੜੀ ਨੌਜਵਾਨਾ ਦੇ ਗਰਮ ਖੂਨ ਦੀ ਕਹਾਣੀ ਹੈ। ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਹ ਫ਼ਿਲਮ 'ਜ਼ੋਰਾ ਦਸ ਨੰਬਰੀਆ' ਦਾ ਅਗਲਾ ਭਾਗ ਹੀ ਹੈ ਜਿਸ ਦੀ ਕਹਾਣੀ ਪੰਜਾਬ ਪੁਲਸ , ਰਾਜਸੀ ਲੋਕਾ ਅਤੇ ਆਮ ਲੋਕਾ ਦੁਆਲੇ ਘੁੰਮਦੀ ਹੈ। ਪੰਜਾਬ ਦੀਆ ਅਨੇਕਾ ਸੱਚੀਆ ਘਟਨਾਵਾ ਦੀ ਪੇਸ਼ਕਾਰੀ ਕਰਦਾ ਇਹ ਸਿਨੇਮਾ ਮੌਜੂਦਾ ਸਮੇ ਦਾ ਸੱਚ ਪੇਸ਼ ਕਰੇਗਾ। ਇਸ ਫਿਲਮ ਦਾ ਨਿਰਮਾਣ ਹਰਪ੍ਰੀਤ ਸਿੰਘ ਦੇਵਗਣ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ, ਅਮਰਿੰਦਰ ਸਿੰਘ ਰਾਜੂ  ਨੇ ਕੀਤਾ ਹੈ। ਫਿਲਮ ਦਾ ਸੰਗੀਤ ਮਿਊਜ਼ਿਕ ਇੰਮਪਾਇਰ, ਸਨੀ ਬਾਵਰਾ ਤੇ ਇੰਦਰ ਬਾਵਰਾ ਨੇ ਦਿੱਤਾ ਹੈ।
'ਬਠਿੰਡੇ ਵਾਲੇ ਬਾਈ ਫ਼ਿਲਮਜ਼', ਲਾਉਡ ਰੋਰ ਫ਼ਿਲਮ ਐਡ 'ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ੬ ਮਾਰਚ ਨੂੰ ਰਿਲੀਜ਼ ਹੋਣ  ਜਾ ਰਹੀ ਇਸ ਫਿਲਮ ਵਿੱਚ ਹਿੰਦੀ ਸਿਨੇਮੇ ਦੇ ਧਰਮਿੰਦਰ, ਦੀਪ ਸਿੱਧੂ, ਅਤੇ ਪੰਜਾਬੀ ਫਿਲਮਾ ਦੇ ਥੰਮ੍ਹ  ਗੁੱਗੂ ਗਿੱਲ ਇਕੱਠੇ ਨਜ਼ਰ ਆਉਣਗੇ। ਇਸ ਤੋ ਇਲਾਵਾ ਮਾਹੀ ਗਿੱਲ, ਜਪੁਜੀ ਖਹਿਰਾ, ਹੌਬੀ ਧਾਲੀਵਾਲ, ਆਸ਼ੀਸ ਦੁੱਗਲ, ਸਿੰਘਾ, ਸੋਨਪ੍ਰੀਤ ਸਿੰਘ ਜਵੰਧਾ ਕੁੱਲ ਸਿੱਧੂ, ਯਾਦ ਗਰੇਵਾਲ, ਮੁਕੇਸ਼ ਤਿਵਾੜੀ ਆਦਿ ਕਲਾਕਾਰ ਵੀ ਅਹਿਮ ਕਿਰਦਾਰਾ 'ਚ ਆਪਣੀ ਕਲਾ ਦੇ ਜ਼ੌਹਰ ਵਿਖਾਉਣਗੇ। ੬ ਮਾਰਚ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਨਾਲ ਪੰਜਾਬੀ ਫ਼ਿਲਮ ਉਦਯੋਗ ਵਿੱਚ ਵੱਡੇ ਫੇਰ ਬਦਲ ਆਉਣ ਦੀ ਉਮੀਦ ਹੈ।
ਹਰਜਿੰਦਰ ਸਿੰਘ ਜਵੰਦਾ

Have something to say? Post your comment

More Entertainment News

ਅੱਜ ਦੇ ਹਾਲਾਤ ਨੂੰ ਬਿਆਨਦਾ ਗੀਤ ‘ਕਰੋਨਾ ਨਾਲ ਜੰਗ’ ਲੈ ਕੇ ਹਾਜ਼ਰ ਐ ਗਾਇਕ ਜੋੜੀ ਵੀਰ ਬਲਜਿੰਦਰ ਤੇ ਕਮਲ ਨੂਰ ਕੌਰ ਸਿਸਟਰਜ ਦਾ ਚਿੜੀਆ ਗੀਤ ਹੋਇਆ ਰਿਲੀਜ/ਬਲਤੇਜ ਸੰਧੂ ਬੁਰਜ ਬੀਮਾਰਾਂ ਨੂੰ ਵੀ ਨਚਾ ਦੇਣ ਵਾਲਾ ਢੋਲੀ : ਗੋਰਾ ਲੌਂਗੋਵਾਲੀਆ ਨਿਊਜ਼ੀਲੈਂਡ ਸੁਪਰਮਾਰਕੀਟਾਂ ਅੰਦਰ ਸਾਮਾਨ ਨਾ ਮਿਲਣ 'ਤੇ ਕਈ ਗਾਹਕ ਬਕਦੇ ਨੇ ਗਾਲਾਂ, ਨਸਲੀ ਟਿਪਣੀਆਂ ਤੇ ਹਿੰਸਾ ਜਗਰਾਤੇ ਵਾਲੀ ਰਾਤ'' ਸਿੰਗਲ-ਟਰੈਕ ਲੈ ਕੇ ਹਾਜ਼ਰ ਹੈ--ਕਲਮ ਦਾ ਧਨੀ, ਗੀਤਕਾਰ ਹਰਮੇਸ਼ ਲਿੱਦੜ (ਜੱਗੀ) Anveshi Jain to play sexologist in her Telugu debut movie ਗਾਇਕ ਜਗਤਾਰ ਸਿੱਧੂ ਤਿੰਨਕੌਣੀ ਦਾ ਟਰੈਕ ‘ਮਾਂ’, ਸਟਾਰਸੇਨ ਕੰਪਨੀ ਵੱਲੋਂ ਮਨਦੀਪ ਸਿੰਘ ਦੀ ਪੇਸ਼ਕਸ਼ ਹੇਠ ਰਿਲੀਜ਼ ਕਾਮੇਡੀ , ਰੁਮਾਂਸ , ਸਮਾਜਿਕ ਤੇ ਪਰਿਵਾਰਕ ਮਾਹੌਲ ਦੀਆਂ ਹਿੰਦੀ ਫ਼ਿਲਮਾਂ ਦਾ ਨਿਰਮਾਣ ਕਰੇਗਾ 'ਯੂਨਾਈਟਿਡ ਡਰੀਮ ਫ਼ਿਲਮ ਸਟੂਡੀਓ' ਕਲਾ ਦੇ ਦੋਨੋਂ ਹੱਥੀ ਲੱਡੂਆਂ ਵਾਲੀ ਖੁਸ਼-ਕਿਸਮਤ ਰੂਹ : ਕੁਲਦੀਪ ਸਿੰਘ ਅਤੀਤ ਦੀਆਂ ਗਹਿਰਾਈਆ ਵਿਚ ਸਮਾਏ, ਰੰਗਲੇ ਪੰਜਾਬ ਦੀਆਂ ਬਾਤਾ ਪਾਵੇਗੀ 'ਨਿਸ਼ਾਨਾ'
-
-
-