News

ਦਿੱਲੀ ਹਿੰਸਾ : ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੀੜਤਾਂ ਲਈ ਰਾਹਤ ਕੈਂਪ ਅਤੇ ਲੰਗਰ ਲਗਾਉਣ ਤੇ ਦਵਾਈਆਂ ਪ੍ਰਦਾਨ ਕਰਨ ਦਾ ਫੈਸਲਾ ਦੇਰ ਨਾਲ ਸਹੀ ਪਰ ਵਧੀਆ ਫੈਸਲਾ

February 26, 2020 11:48 PM

ਦਿੱਲੀ ਹਿੰਸਾ : ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੀੜਤਾਂ ਲਈ ਰਾਹਤ ਕੈਂਪ ਅਤੇ ਲੰਗਰ ਲਗਾਉਣ ਤੇ ਦਵਾਈਆਂ ਪ੍ਰਦਾਨ ਕਰਨ ਦਾ ਫੈਸਲਾ
ਦੇਰ ਨਾਲ ਸਹੀ ਪਰ ਵਧੀਅਾ ਫੈਸਲਾ

ਨਵੀਂ ਦਿੱਲੀ, 26 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਹਿੰਸਾ ਦ ਪੀੜਤਾਂ ਵਾਸਤੇ ਰਾਹਤ ਕੈਂਪ ਆਯੋਜਿਤ ਕਰਨ ਅਤੇ ਲੋੜਵੰਦਾਂ ਲਗਾਉਣ ਤੇ ਦਵਾਈਆਂ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਫੈਸਲੇ ਦੀ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਅੱਜ ਇਕ ਐਮਰਜੰਸੀ ਮੀਟਿੰਗ ਵਿਚ ਇਹ ਫੈਸਲੇ ਲਏ ਗਏ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ ਹੈ ਮਾਨਸਾ ਕੀ ਜਾਤ ਸਬੈ ਏਕੇ ਪਹਿਚਾਨਬੋ ਤੇ ਅਸੀਂ ਉਸ ਉਪਦੇਸ਼ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦਾ ਯਤਨ ਕਰ ਰਹੇ ਹਾਂ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਿੰਸਾ ਗ੍ਰਸਤ ਇਲਾਕਿਆਂ ਵਿਚ ਰਾਹਤ ਕੈਂਪ ਲਗਾਏਗੀ। ਉਹਨਾਂ ਕਿਹਾ ਕਿ ਇਸ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਹਸਪਤਾਲ ਵਿਚ ਦਾਖਲ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਲੰਗਰ ਵੀ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਖ਼ਮੀਆਂ ਦੇ ਪਰਿਵਾਰ ਭਾਵੇਂ ਹਿੰਦੂ ਹੋਣ ਜਾਂ ਮੁਸਲਿਮ ਹੋਣ ਸਭ ਦੀ ਸੇਵਾ ਗੁਰੂ ਸਾਹਿਬ ਦੇ ਹੁਕਮਾਂ ਅਨੁਸਾਰ ਮਨੁੱਖਤਾ ਦੀ ਸੇਵਾ ਵਜੋਂ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਆਪਣੇ ਸਾਰੇ ਸਰੋਤਾਂ ਦੀ ਵਰਤੋਂ ਇਹਨਾਂ ਰਾਹਤ ਕੈਂਪਾਂ, ਲੰਗਰਾਂ ਤੇ ਦਵਾਈਆਂ ਉਪਲਬਧ ਕਰਵਾਉਣ 'ਤੇ ਲਗਾਏਗੀ ਕਿਉਂਕਿ 1984 ਦੇ ਸਿੱਖ ਕਤਲੇਆਮ ਦੌਰਾਨ ਆਪ ਇਹ ਪੀੜਾ ਝੱਲੀ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਰੀ ਮਨੁੱਖਤਾ ਨੂੰ ਇਕੋ ਪਰਮਾਤਮਾ ਦੀ ਸੰਤਾਨ ਦੱਸਿਆ ਹੈ ਤੇ ਅਸੀਂ ਲੋਕਾਂ ਵਿਚ ਵਿਚੋਲਗੀ ਕਰ ਕੇ ਸੰਕਟ ਖਤਮ ਕਰਨ ਦਾ ਯਤਨ ਕਰਾਂਗੇ। ਉਹਨਾਂ ਕਿਹਾ ਕਿ ਮੈਡੀਕਲ ਕੈਂਪਾਂ ਵਿਚ ਸਾਰੇ ਲੋੜਵੰਦਾਂ ਨੂੰ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਾਡੀ ਸੋਚ ਹੈ ਕਿ ਪਰਮਾਤਮਾ ਕਿਸੇ ਨੂੰ ਵੀ ਅਜਿਹਾ ਦੁੱਖ ਤੇ ਪੀੜਾ ਨਾ ਦੇਵੇ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਪ੍ਰਤੀਨਿਧ, ਮੈਂਬਰ ਤੇ ਸਟਾਫ ਇਹਨਾਂ ਰਾਹਤ ਕੈਂਪਾਂ ਤੇ ਲੰਗਰਾਂ ਵਿਚ ਹਿੰਸਾ ਤੋਂ ਪੀੜਤ ਲੋਕਾਂ ਦੀ ਸੇਵਾ ਕਰਨਗੇ। ਉਹਨਾਂ ਕਿਹਾ ਕਿ ਇਹ ਵੇਖਦਿਆਂ ਬਹੁਤ ਦੁੱਖ ਹੁੰਦਾ ਹੈ ਕਿ ਹਿੰਸਾ ਵਿਚ ਉਹ ਵੀ ਪੀੜਾ ਦਾ ਸ਼ਿਕਾਰ ਹੋਏ ਹਨ ਜਿਹਨਾਂ ਦਾ ਕੋਈ ਕਸੂਰ ਨਹੀਂ ਹੈ।
ਉਹਨਾਂ ਦੱਸਿਆ ਕਿ ਇਹਨਾਂ ਰਾਹਤ ਕੈਂਪਾਂ ਤੋਂ ਇਲਾਵਾ ਕਮੇਟੀ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ, ਪੋਥੀਆਂ ਤੇ ਗੁਟਕੇ ਪ੍ਰਦਾਨ ਕਰਨ ਦੇ ਕੈਂਪ ਵੀ ਲਗਾਏ ਜਾਣਗੇ ਤੇ ਗੁਰਦੁਆਰਾ ਮਜਨੂ ਕਾ ਟਿੱਲਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਪਰਮਜੀਤ ਸਿੰਘ ਚੰਢੋਕ, ਹਰਵਿੰਦਰ ਸਿੰਘ ਕੇ ਪੀ, ਵਿਕਰਮ ਸਿੰਘ, ਗੁਰਮੀਤ ਸਿੰਘ ਭਾਟੀਆ, ਭੁਪਿੰਦਰ ਸਿੰਘ ਭੁੱਲਰ ਤੋਂ ਇਲਾਵਾ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

Have something to say? Post your comment

More News News

ਆਇਰਲੈਂਡ ਦੇ ਪ੍ਧਾਨ ਮੰਤਰੀ ਹਫ਼ਤੇ ਵਿੱਚ ਇੱਕ ਦਿਨ ਡਾਕਟਰ ਦੇ ਤੌਰ ਤੇ ਕੰਮ ਕਰਨਗੇ । ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਕਰੋਨਾ ਵਾਇਰਸ ਦਾ ਟਾਕਰਾ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਦਿੱਲੀ ਵਾਂਗ ਮਿਆਰੀ ਸਰਕਾਰੀ ਹਸਪਤਾਲ ਬਨਾਉਣ ਦੀ ਮੰਗ ਨਿਊਜ਼ੀਲੈਂਡ ਦੀਆਂ 700 ਐਂਬੂਲੈਂਸਾਂ ਨੂੰ ਇਕ ਮਹੀਨਾ ਫ੍ਰੀ ਗੈਸ ਪੁਲਿਸ ਵੱਲੋਂ ਸਖਤੀ ਨਾਲ ਆਦੇਸ਼ ਦਿਤੇ ਕਿ ਨਾਕੇ ਤੇ ਸੇਵਾ ਨਿਭਾ ਰਹੇ ਸੇਵਾਦਾਰ ਨਾ ਕਰਨ ਕੋਈ ਨਸਾ ਕਰੋਨਾ, ਮੋਦੀ, ਤੇ ਮੋਦੀ ਦੀ ਸਿਆਸਤ : ਗਜਿੰਦਰ ਸਿੰਘ ਦਲ ਖਾਲਸਾ ਬਾਬਾ ਸੋਨੀ ਸੇਵਾ ਆਸਰਮ ਦੀ ਲੰਗਰ ਸੇਵਾ ਵਾਲੀ ਗੱਡੀ ਨੂੰ ਸ੍ਰੀ ਸੰਦੀਪ ਕੁਮਾਰ ਏ ਡੀ ਸੀ ਸਾਹਿਬ ਤੇ ਸਤੀਸ਼ ਕੁਮਾਰ ਐਸ ਐਮ ਓ ਨੇ ਕੀਤਾ ਰਵਾਨਾ ਕੋਰੋਨਾ ਬਿਮਾਰੀ ਦੇ ਖ਼ਤਰੇ ਦੇ ਖ਼ਤਮ ਹੋਣ ਤੱਕ ਜ਼ਿਲ੍ਹੇ ਅੰਦਰ ਵਰਤੀਆਂ ਜਾਣ ਸਾਵਧਾਨੀਆਂ - ਰਵਿੰਦਰ ਕੁਮਾਰ ਕੌਸ਼ਿਕ ਵਿਦਿਆਰਥੀਆਂ ਦੀ ਫੀਸ ਜਮ•ਾਂ ਕਰਾਉਣ ਲਈ ਮਾਪਿਆਂ ਨੂੰ ਰਾਹਤ ਲੁਧਿਆਣਾ ਵਿੱਚ ਕੋਵਿਡ ਕੰਟਰੋਲ ਆਈਸੋਲੇਸ਼ਨ ਸੈਂਟਰ ਸਥਾਪਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਟਾਈ ਅਤੇ ਬਿਜਾਈ ਦੀ ਛੋਟ
-
-
-